21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਕੌਂਸਲ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਆਰੰਭ

Ad Position 21
No active advertisement
ਅਜੀਤ ਡੈਸਕ 08-05-2026

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਆਰੰਭੀ ਹੜਤਾਲ ਦੀ ਲੜੀ 'ਚ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਵੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰਦਿਆਂ ਨਗਰ ਕੌਂਸਲ ਦਫਤਰ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ ਗਿਆ ਹੈ, ਜਿਸ ਨੂੰ ਅੱਜ ਕਾਂਗਰਸ ਦੇ ਕੁਝ ਆਗੂਆਂ ਨੇ ਵੀ ਆਪਣਾ ਸਮਰਥਨ ਦੇ ਦਿੱਤਾ ਹੈ | ਸਫ਼ਾਈ ਸੇਵਕ ਯੂਨੀਅਨ ਤਲਵੰਡੀ ਸਾਬੋ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਆਊਟਸੋਰਸ ਸਫ਼ਾਈ ਕਰਮਚਾਰੀ, ਕਲੈਰੀਕਲ ਕਾਮੇ, ਇਲੈਕਟ੍ਰੀਸ਼ਨ, ਪਲੰਬਰ, ਮਾਲੀ, ਸੇਵਾਦਾਰ, ਚੌਕੀਦਾਰ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਸਵਾ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੋਈ ਧਿਆਨ ਨਹੀ ਦਿੱਤਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ 'ਤੇ ਕੱਚੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣੀ, ਠੇਕੇਦਾਰੀ ਪ੍ਰਥਾ ਬੰਦ ਕਰਾਉਣੀ, ਤਨਖ਼ਾਹਾਂ ਵਿਚ ਵਾਧਾ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨਾ, ਸਫ਼ਾਈ ਕਰਮਚਾਰੀਆਂ ਦੀ ਭਰਤੀ ਵਿਚ ਰੋਸਟਰ ਨਿਯਮਾਂ ਨੂੰ ਖ਼ਤਮ ਕਰਨਾ ਆਦਿ ਸ਼ਾਮਿਲ ਹਨ | ਆਗੂਆਂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਪਰ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਹੁਣ ਉਨ੍ਹਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿੰਨਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀ ਕੀਤੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ | ਪ੍ਰਦਰਸ਼ਨ ਦੌਰਾਨ ਸੀਵਰਮੈਨ ਯੂਨੀਅਨ ਪ੍ਰਧਾਨ ਉਦੈ ਸਿੰਘ, ਸੰਦੀਪ ਸਿੰਘ, ਰਾਜੂ ਸਿੰਘ, ਸੁਖਪਾਲ ਸਿੰਘ, ਸਿਕੰਦਰ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਜੋਤੀ ਬਾਲਾ, ਧਰਮਾ ਸਿੰਘ, ਜਸਵੀਰ ਰਾਮ, ਨਸੀਬ ਸਿੰਘ, ਰਾਕੇਸ਼ ਕੁਮਾਰ, ਅਨੀਤਾ ਰਾਣੀ ਸਮੇਤ ਵੱਡੀ ਗਿਣਤੀ ਕਾਮੇ ਮੌਜੂਦ ਸਨ | ਉੱਧਰ ਸਫ਼ਾਈ ਸੇਵਕਾਂ ਦੀ ਹੜਤਾਲ ਨਾਲ ਜਿੱਥੇ ਨਗਰ ਦੀ ਸਾਫ਼ ਸਫ਼ਾਈ ਦਾ ਕੰਮ ਪ੍ਰਭਾਵਿਤ ਹੋਣ ਦੀ ਆਸ਼ੰਕਾ ਬਣ ਗਈ ਹੈ ਉੱਥੇ ਕਾਂਗਰਸ ਪਾਰਟੀ ਦੇ ਮਰਹੂਮ ਖੁਸ਼ਬਾਜ ਸਿੰਘ ਜਟਾਣਾ ਧੜੇ ਦੇ ਆਗੂਆਂ ਚੋਂ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਬੰਸ ਸਿੰਘ, ਕੌਂਸਲਰ ਦਵਿੰਦਰ ਸਿੰਘ ਸੂਬਾ, ਬਲਕਰਨ ਸਿੰਘ ਬੱਬੂ ਤੇ ਰਣਧੀਰ ਗੋਗਾ ਦੋਵੇਂ ਸਾਬਕਾ ਕੌਂਸਲਰ, ਸੀ.ਆਗੂ ਜਗਤਾਰ ਸਿੰਘ ਨੰਗਲਾ ਆਦਿ ਨੇ ਅੱਜ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਦਿਆਂ ਕਾਂਗਰਸ ਪਾਰਟੀ ਵਲੋਂ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਸਵਾਰ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ <br/>
Ad Position 24