21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਆਦਰਸ਼ ਨਗਰ ਵਿਖੇ 10 ਨੂੰ <br/>

Ad Position 21
No active advertisement
ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਸੱਤਪਾਲ ਸਿੰਘ ਸਿਵੀਆਂ)- ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਟਰੱਸਟ ਅਤੇ ਸ਼ਹਿਰ ਦੀਆਂ ਵੱਖ-ਵੱਖ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ਉਪਰਾਲੇ ਨਾਲ ਸਿੱਖ ਕÏਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ 10 ਮਈ ਨੂੰ ਬਠਿੰਡਾ ਦੇ ਆਦਰਸ਼ ਨਗਰ ਵਿਖੇ ਸਥਿਤ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ¢ ਇਸ ਦੌਰਾਨ ਪੰਥਕ ਇਕੱਠ ਵੀ ਸੱਦਿਆ ਗਿਆ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ ਅਤੇ ਭਾਈ ਚਰਨਜੀਤ ਸਿੰਘ ਖਿਆਲੀਵਾਲਾ ਨੇ ਦੱਸਿਆ ਕਿ ਇਸ ਸਮਾਗਮ ਅਤੇ ਪੰਥਕ ਇਕੱਠ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਭਾਈ ਭੋਡੀਪੁਰਾ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦਿਆਂ ਕਿਹਾ ਕਿ ਰਾਮਗੜ੍ਹੀਆ ਪਰਿਵਾਰ ਦਾ ਗੁਰੂ ਸਾਹਿਬਾਨ ਪ੍ਰਤੀ ਸਮਰਪਣ ਲਾਸਾਨੀ ਰਿਹਾ ਹੈ | ਉਨ੍ਹਾਂ ਦੇ ਬਜ਼ੁਰਗਾਂ ਵਲੋਂ ਸੋਨੇ ਦੀ ਸਿਆਹੀ ਨਾਲ ਗੁਰੂ ਸਾਹਿਬ ਦੇ ਪਾਵਨ ਸਰੂਪ ਤਿਆਰ ਕਰਵਾਉਣਾ ਉਨ੍ਹਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸ਼ੁਕਰਾਨਾ ਦੌਰੇ ਤਹਿਤ ਅੱਜ ਕੋਟਸ਼ਮੀਰ 'ਚ ਬਠਿੰਡਾ ਦਿਹਾਤੀ ਦੇ ਵੋਟਰਾਂ ਦੇ ਰੂਬਰੂ ਹੋਣਗੇ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ <br/>
Ad Position 24