21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਸ਼ੁਕਰਾਨਾ ਦੌਰੇ ਤਹਿਤ ਅੱਜ ਕੋਟਸ਼ਮੀਰ 'ਚ ਬਠਿੰਡਾ ਦਿਹਾਤੀ ਦੇ ਵੋਟਰਾਂ ਦੇ ਰੂਬਰੂ ਹੋਣਗੇ <br/>

Ad Position 21
No active advertisement
ਅਜੀਤ ਡੈਸਕ 08-05-2026
ਕੋਟਫੱਤਾ, 7 ਮਈ (ਰਣਜੀਤ ਸਿੰਘ ਬੁੱਟਰ)- ਮੁੱਖ ਮੰਤਰੀ ਭਗਵੰਤ ਮਾਨ ਅੱਜ 'ਸ਼ੁਕਰਾਨਾ ਦÏਰੇ' ਤਹਿਤ ਬਠਿੰਡਾ ਸ਼ਹਿਰ ਅਤੇ ਦਿਹਾਤੀ ਖੇਤਰਾਂ ਵਿਚ ਪਹੁੰਚ ਰਹੇ ਹਨ, ਜਿਸ ਨੂੰ ਲੈ ਕੇ ਸਮੂਹ ਇਲਾਕੇ ਵਿਚ ਭਾਰੀ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ¢ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਵਲੋਂ ਦੱਸਿਆ ਗਿਆ ਕਿ ਨਗਰ ਕੋਟਸ਼ਮੀਰ ਸਮੇਤ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ¢ ਉਨ•ਾਂ ਕਿਹਾ ਕਿ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026' ਵਰਗਾ ਇਤਿਹਾਸਕ ਕਾਨੂੰਨ ਪਾਸ ਹੋਣ ਉਪਰੰਤ ਇਹ ਸ਼ੁਕਰਾਨਾ ਦੌਰਾ ਸੰਗਤਾਂ ਨਾਲ ਧੰਨਵਾਦ ਅਤੇ ਸਾਂਝ ਦਾ ਪ੍ਰਤੀਕ ਹੋਵੇਗਾ¢ ਉਨ•ਾਂ ਕਿਹਾ ਕਿ ਮੁੱਖ ਮੰਤਰੀ ਇਸ ਦੌਰਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕਰਨਗੇ¢ ਇਸ ਮੌਕੇ ਕੋਟਸ਼ਮੀਰ ਤੋਂ ਸੀਨੀਅਰ ਆਪ ਆਗੂ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਇਹ ਸਿਰਫ਼ ਇੱਕ ਸਰਕਾਰੀ ਦੌਰਾ ਨਹੀਂ, ਸਗੋਂ ਪੰਜਾਬ ਦੀ ਧਾਰਮਿਕ ਅਸਮਿਤਾ ਅਤੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਜੁੜਿਆ ਇਤਿਹਾਸਕ ਪਲ ਹੈ¢ ਇਸ ਮੌਕੇ ਕੌਂਸਲਰ ਲਖਵਿੰਦਰ ਸਿੰਘ ਕੇਰੇਵਾਲਾ, ਕੌਂਸਲਰ ਜਲੰਧਰ ਸਿੰਘ, ਮਨਪ੍ਰੀਤ ਸਿੰਘ ਮਨੀ, ਕੌਂਸਲਰ ਜਗਰੂਪ ਸਿੰਘ ਗਿੱਲ, ਹਰਪ੍ਰੀਤ ਸਿੰਘ, ਸੁਖਮੰਦਰ ਸਿੰਘ ਬੁੱਟਰ, ਸਾਬਕਾ ਪੰਚ ਮੱਖਣ ਸਿੰਘ, ਗੋਰਾ ਸਿੰਘ ਕੱਬੇ, ਸੋਨੀ ਝੱਬਰ, ਸੁਖਰਾਜ ਸਿੰਘ ਪੀਤਾ, ਕੌਂਸਲਰ ਦਲਵੀਰ ਸਿੰਘ ਪੱਪੀ, ਭੋਲਾ ਸਿੰਘ ਮਟਕਣਾ, ਕੁਲਦੀਪ ਸਿੰਘ ਨੰਦਕਾ, ਹਰਜੀਤ ਸਿੰਘ ਚਹਿਲ, ਕੌਂਸਲਰ ਗੁਰਜੰਟ ਸਿੰਘ ਹੋਰ ਨਗਰ ਦੇ ਆਗੂ ਸ਼ਾਮਿਲ ਸਨ¢

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ ਕੱਲ੍ਹ ਨੂੰ ਅਗਲੀ ਖ਼ਬਰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਆਦਰਸ਼ ਨਗਰ ਵਿਖੇ 10 ਨੂੰ <br/>
Ad Position 24