21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜਨਮੇਜਾ ਸਿੰਘ ਸੇਖੋਂ ਨੇ ਗਿੱਲ ਕਲਾਂ ਦੇ ਟਕਸਾਲੀ ਆਗੂ ਜਥੇਦਾਰ ਮੇਜਰ ਸਿੰਘ ਦਾ ਹਾਲ ਚਾਲ ਜਾਣਿਆ <br/>

Ad Position 21
No active advertisement
ਪਿੰਡ ਗਿੱਲ ਕਲਾਂ ਵਿਖੇ ਟਕਸਾਲੀ ਅਕਾਲੀ ਆਗੂ ਮੇਜਰ ਸਿੰਘ ਦੇ ਘਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਨਾਲ ਹੋਰ ਆਗੂ ¢ ਅਜੀਤ ਤਸਵੀਰ <br/> 08-05-2026
ਚਾਉਕੇ, 7 ਮਈ (ਮਨਜੀਤ ਸਿੰਘ ਘੜੈਲੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨੇ ਬੀਤੇ ਦਿਨੀਂ ਪਿੰਡ ਗਿੱਲ ਕਲਾਂ ਵਿਖੇ ਹਲਕੇ ਦੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਜਥੇਦਾਰ ਮੇਜਰ ਸਿੰਘ ਗਿੱਲ ਦੀ ਸਿਹਤ ਦਾ ਹਾਲ ਚਾਲ ਜਾਣਿਆ ¢ ਇਸ ਮੌਕੇ ਉਨ੍ਹਾਂ ਮੇਜਰ ਸਿੰਘ ਗਿੱਲ ਦੀ ਸਿਹਤਯਾਬੀ ਲਈ ਅਰਦਾਸ ਕਰਦਿਆਂ ਕਿਹਾ ਕਿ ਮੇਜਰ ਸਿੰਘ ਗਿੱਲ ਵਰਗੇ ਟਕਸਾਲੀ ਅਕਾਲੀ ਆਗੂਆਂ ਦੀ ਬਦੌਲਤ ਹੀ ਸ਼੍ਰੋਮਣੀ ਅਕਾਲੀ ਦਲ ਨੇ ਲੰਬਾ ਸਮਾਂ ਰਾਜ ਕੀਤਾ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਝੁਕਾਅ ਹੁਣ ਫਿਰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਹੋ ਚੁੱਕਾ ਹੈ ਹਰ ਰੋਜ਼ ਵੱਡੀ ਗਿਣਤੀ ਵਿਚ ਸਾਰੇ ਹੀ ਹਲਕਿਆਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਰਹੇ ਹਨ ਕਿਉਂਕਿ 2022 ਵਿਚ ਸੂਬੇ ਦੇ ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ¢ ਉਨ੍ਹਾਂ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਹੁਣ ਤੋਂ ਅਗਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀ ਕੀਤੀ ਜਾਵੇ ਤਾਂ ਜੋ ਮੁੜ ਤੋਂ ਪੰਜਾਬ 'ਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ¢ ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਗਿੱਲ, ਜਗਸੀਰ ਸਿੰਘ ਗਿੱਲ, ਦਰਸਨ ਸਿੰਘ ਸੇਵਾ ਮੁਕਤ ਮੰਡੀ ਅਫ਼ਸਰ, ਬਿੱਕਰ ਸਿੰਘ ਗਿੱਲ, ਨਾਇਬ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਤੋਤੀ, ਸੁਖਦੇਵ ਸਿੰਘ ਸਾਬਕਾ ਪ੍ਰਧਾਨ, ਸੁਖਦੇਵ ਸਿੰਘ ਵੈਦ, ਗੁਰਮੀਤ ਸਿੰਘ, ਗਿੱਲ ਕਲਾਂ, ਬਲਵੰਤ ਸਿੰਘ ਗਿੱਲ, ਲਖਵਿੰਦਰ ਸਿੰਘ ਲੱਖੀ, ਗੁਰਬਿੰਦਰ ਸਿੰਘ ਗਿੱਲ, ਸੇਵਕ ਸਿੰਘ ਗਿੱਲ, ਬਲਜਿੰਦਰ ਸਿੰਘ ਪੋਪਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਆਧੁਨਿਕ ਖੇਤੀਬਾੜੀ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਪਤਾ ਹਸਪਤਾਲ 'ਚ ਜਗਦੀਪ ਕੌਰ ਦੇ ਦੋਵੇਂ ਗੋਡਿਆਂ ਦੀ ਹੋਈ ਸਫ਼ਲ ਰੋਬੋਟਿਕ ਸਰਜਰੀ- ਡਾ. ਮੋਹਿਤ ਗੁਪਤਾ <br/>
Ad Position 24