22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗ੍ਰਾਮ ਪੰਚਾਇਤ ਬੱਲ੍ਹੋ ਦੀ ਪਹਿਲ ਕਦਮੀ : ਹੁਣ ਮਜ਼ਦੂਰਾਂ ਨੂੰ ਮਿਲੇਗਾ ਕਿਰਤੀ ਮਾਣ ਪੁਰਸਕਾਰ ਤੇ ਨਕਦ ਇਨਾਮ

Ad Position 21
No active advertisement
ਅਜੀਤ ਡੈਸਕ 08-05-2026
ਚਾਉਕੇ, 7 ਮਈ (ਘੜੈਲੀ): ਪਿੰਡ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਸਦਭਾਵਨਾ ਲਈ ਹਮੇਸ਼ਾ ਨਵੇਂ ਮੀਲ ਪੱਥਰ ਸਥਾਪਿਤ ਕਰਨ ਵਾਲੀ ਗ੍ਰਾਮ ਪੰਚਾਇਤ ਬੱਲ੍ਹੋ ਨੇ ਹੁਣ ਮਜ਼ਦੂਰ ਦਿਵਸ ਨੂੰ ਸਮਰਪਿਤ ਤੇ ਪਿੰਡ ਦੀ ਨੁਹਾਰ ਬਦਲਣ ਵਾਲੇ ਮਿਹਨਤਕਸ਼ਾਂ ਲਈ ਇੱਕ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਹੈ | ਪਿੰਡ ਦੀ ਮਹਿਲਾ ਸਰਪੰਚ ਅਮਰਜੀਤ ਕੌਰ ਨੇ ਪੰਚਾਇਤ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕਿਰਤੀ ਮਾਣ ਪਿੰਡ ਦੀ ਸ਼ਾਨ ਨਾਮ ਹੇਠ ਨਵੀ ਸਕੀਮ ਦਾ ਆਗਾਜ਼ ਕੀਤਾ ਹੈ | ਸਰਪੰਚ ਅਮਰਜੀਤ ਕੌਰ ਤੇ ਪੰਚ ਪਰਮਜੀਤ ਕੌਰ ਨੇ ਦੱਸਿਆ ਕਿ ਪੰਚਾਇਤ ਦੇ ਵਿਕਾਸ ਕਾਰਜਾਂ 'ਚ ਸਾਲ ਦੌਰਾਨ ਸਭ ਤੋਂ ਵੱਧ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਹਰ ਸਾਲ ਮਜ਼ਦੂਰ ਦਿਵਸ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੁਕਾਬਲੇ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਮਜ਼ਦੂਰ ਨੂੰ ਕ੍ਰਮਵਾਰ 3100, 2100, 1100 ਰੁਪਏ ਦੀ ਨਕਦ ਰਾਸ਼ੀ ਤੇ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਜਾਵੇਗਾ | ਪੰਚ ਹਰਬੰਸ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਪੰਚਾਇਤ ਦੇ ਵਿਕਾਸ ਕਾਰਜਾਂ 'ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਮਜ਼ਦੂਰਾਂ ਦੇ ਨਾਮ ਪਿੰਡ ਦੀ ਸਾਝੀ ਜਗ੍ਹਾ 'ਤੇ ਲਿਖੇ ਜਾਣਗੇ ਤਾਂ ਕਿ ਸਾਡੀ ਨਵੀ ਪੀੜ੍ਹੀ ਨੂੰ ਕਿਰਤ ਦੀ ਮਹਾਨਤਾ ਵਾਰੇ ਸਮਝ ਆ ਸਕੇ | ਪੰਚ ਜਗਸੀਰ ਸਿੰਘ ਤੇ ਰਾਜਵੀਰ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਅਤੇ ਸਥਾਨਕ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਪਿੰਡ 'ਚ ਕੰਮ ਕਰਦੇ ਮਿਸਤਰੀਆਂ, ਮਜ਼ਦੂਰਾਂ, ਪਲੰਬਰਾਂ, ਇਲੈਕਟ੍ਰੀਸ਼ਨ, ਟੈਕਸੀ ਡਰਾਈਵਰ ਦੇ ਨਾਮ ਅਤੇ ਫ਼ੋਨ ਨੰਬਰ ਇਕ ਸਾਂਝੀ ਸੂਚੀ ਦੇ ਰੂਪ ਵਿਚ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਲਗਾਏ ਜਾਣਗੇ | ਇਸ ਮੌਕੇ ਪੰਚ ਹਾਕਮ ਸਿੰਘ, ਕਰਮਜੀਤ ਸਿੰਘ, ਰਾਮ ਸਿੰਘ, ਰਣਜੀਤ ਕੌਰ, ਹਰਵਿੰਦਰ ਕੌਰ, ਰਾਜਵੀਰ ਕੌਰ, ਸਾਬਕਾ ਪ੍ਰਧਾਨ ਕੇਵਲ ਸਿੰਘ ਅਤੇ ਪਰਮਜੀਤ ਭੁੱਲਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਬਲਾਕ ਫੂਲ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ 11ਵਾਂ 'ਸ਼ਨੀ ਜਨਮ ਉਤਸਵ' 16 ਨੂੰ <br/>
Ad Position 24