22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅੰਤਰ-ਰਾਸ਼ਟਰੀ ਜਰਨਲ 'ਚ ਡਾ: ਪੀਯੂਸ਼ ਵਰਮਾ ਤੇ ਸਾਥੀਆਂ ਦਾ ਖੋਜ ਪੱਤਰ ਪ੍ਰਕਾਸ਼ਿਤ <br/>

Ad Position 21
No active advertisement
ਅਜੀਤ ਡੈਸਕ 08-05-2026
ਤਲਵੰਡੀ ਸਾਬੋ, 7 ਮਈ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋ. ਵਾਈਸ ਚਾਂਸਲਰ ਡਾ: ਪੀਯੂਸ਼ ਵਰਮਾ ਨੇ ਸ਼ੂਲਿਨੀ ਯੂਨੀਵਰਸਿਟੀ ਸੋਲਨ ਅਤੇ ਯੂਨੀਵਰਸਿਟੀ ਆਫ਼ ਪੈਟਰੋਲੀਅਮ ਦੇਹਰਾਦੂਨ ਦੇ ਸਹਿਯੋਗ ਨਾਲ ਪ੍ਰਸਿੱਧ ਅੰਤਰ-ਰਾਸ਼ਟਰੀ ਜਰਨਲ ਆਫ਼ ਰੀਨਿਊਏਬਲ ਐਂਡ ਸਸਟੇਨੇਬਲ ਐਨਰਜੀ ਰੀਵਿਊਜ਼ ਵਿਚ ਖੋਜ ਪੱਤਰ ਪ੍ਰਕਾਸ਼ਿਤ ਕਰਵਾਇਆ ਹੈ | ਡਾ: ਵਰਮਾ ਨੇ ਦੱਸਿਆ ਕਿ ਖੋਜ ਪੱਤਰ ਊਰਜਾ ਅਤੇ ਜਲਵਾਯੂ ਗਠਜੋੜ ਦੀਆਂ ਚੁਣੌਤੀਆਂ ਅਤੇ ਭਵਿੱਖ ਦੀਆਂ ਨਵੀਂਆਂ ਸੰਭਾਵਨਾਵਾਂ ਦੀ ਪੜਚੋਲ ਕਰਦਾ ਹੋਇਆ ਮੌਜੂਦਾ ਊਰਜਾ ਅਭਿਆਸ ਦੁਆਰਾ ਪੈਦਾ ਹੋਣ ਵਾਲੇ ਜੋਖ਼ਮਾਂ ਅਤੇ ਟਿਕਾਊ ਪਰਿਵਰਤਨ ਦੇ ਮੌਕਿਆਂ ਨੂੰ ਉਜਾਗਰ ਕਰਦਾ ਹੈ | ਉਨ੍ਹਾਂ ਦੱਸਿਆ ਕਿ ਖੋਜ ਪੱਤਰ ਅਨੁਸਾਰ ਊਰਜਾ ਖੇਤਰ ਵਿਚ ਗ੍ਰੀਨਹਾਊਸ ਗੈਸਾਂ ਦਾ ਨਿਕਾਸ ਲਗਭਗ 73 ਫੀਸਦੀ ਹੈ | ਜੋ ਮੁੱਖ ਤੌਰ 'ਤੇ ਜੈਵਿਕ ਬਾਲਣ 'ਤੇ ਨਿਰਭਰਤਾ ਕਾਰਨ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਦੱਸਿਆ ਕਿ ਵੱਧਦੇ ਤਾਪਮਾਨ ਨਾਲ ਊਰਜਾ ਖਪਤ ਵਿੱਚ ਮਹੱਤਵਪੂਰਨ ਤਬਦੀਲੀ ਆਉਣ ਦੀ ਸੰਭਾਵਨਾ ਹੈ | ਉਨ੍ਹਾਂ ਨਵਿਆਉਣਯੋਗ ਊਰਜਾ ਖੇਤਰ ਵਿਚ ਨਵੀਂਆਂ ਸੰਭਾਵਨਾਵਾਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਬ੍ਰਾਜ਼ੀਲ ਵਿਚ 47.7 ਫੀਸਦੀ ਊਰਜਾ ਨਵਿਆਉਣਯੋਗ ਸਾਧਨਾਂ ਰਾਹੀਂ ਪੈਦਾ ਕੀਤੀ ਜਾਂਦੀ ਹੈ | ਇਸ ਬਾਰੇ ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਰਗੀਆਂ ਉਭਰ ਰਹੀਆਂ ਵਿਧੀਆਂ ਦੀਆਂ ਅਪਾਰ ਸੰਭਾਵਨਾਵਾਂ ਹਨ | ਉਨ੍ਹਾਂ ਅਨੁਸਾਰ ਭਵਿੱਖ ਵਿਚ ਊਰਜਾ ਮੰਗ ਪੂਰੀ ਕਰਨ ਲਈ ਨਵਿਆਉਣਯੋਗ ਊਰਜਾ ਪ੍ਰਣਾਲੀ ਅਨੁਕੂਲ ਹੋ ਸਕਦੀ ਹੈ | ਇਸ ਲਈ ਅੰਤਰ-ਰਾਸ਼ਟਰੀ ਸਹਿਯੋਗ ਵਧਾਉਣ ਦੀ ਲੋੜ ਹੈ ਤਾਂ ਕਿ ਟਿਕਾਊ ਵਿਕਾਸ ਅਤੇ ਲੰਮੇਂ ਸਮੇਂ ਦੀ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ |


Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਬਲਾਕ ਪ੍ਰਧਾਨ ਕਾਂਗਰਸ ਅਤੇ ਬਲਵਿੰਦਰ ਕੌਰ ਜ਼ਿਲ੍ਹਾ ਸੈਕਟਰੀ (ਮਹਿਲਾ) ਵਿੰਗ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਵਾਰਡਾਂ 'ਚ ਆਬਾਦੀ ਦੇ ਉਲਟ ਤਬਦੀਲੀ ਲੋਕਤੰਤਰ ਅਤੇ ਸੰਵਿਧਾਨ ਦੀ ਉਲੰਘਣਾ-ਕਿ੍ਸ਼ਨ ਕਾਲਾ <br/>
Ad Position 24