22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ

Ad Position 21
No active advertisement
ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਸ. ਰ.)- ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ 'ਤੇ ਅਗਲੀ ਸੁਣਵਾਈ 8 ਮਈ ਨੂੰ ਹੋਵੇਗੀ, ਜਿਸ 'ਤੇ ਸਿਆਸੀ ਹਲਕਿਆਂ ਦੀ ਨਿਗਾਹ ਟਿਕੀ ਹੋਈ ਹੈ¢ ਇਹ ਪਟੀਸ਼ਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਰਾਹੀਂ ਦਾਇਰ ਕੀਤੀ ਗਈ ਹੈ¢ ਜਿਨ੍ਹਾਂ ਨੇ ਆਪਣੀ ਦਾਇਰ ਕੀਤੀ ਪਟੀਸ਼ਨ ਵਿਚ ਦੋਸ਼ ਲਾਇਆ ਹੈ ਕਿ ਸੱਤਾਧਾਰੀ ਧਿਰ 'ਆਪ' ਨੂੰ ਫ਼ਾਇਦਾ ਪਹੁੰਚਾਉਣ ਲਈ ਨਗਰ ਨਿਗਮ ਦੀ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਹੈ¢ ਅਕਾਲੀ ਦਲ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਵਾਰਡ ਵਾਈਜ਼ ਵੋਟਰਾਂ ਦੀ ਗਿਣਤੀ ਵਿਚ ਵੱਡਾ ਅੰਤਰ ਹੈ¢ ਕੁਝ ਵਾਰਡਾਂ ਵਿਚ ਲਗਭਗ 8500 ਵੋਟਰ ਹਨ ਜਦਕਿ ਕਈ ਵਾਰਡਾਂ ਵਿਚ ਇਹ ਗਿਣਤੀ ਸਿਰਫ਼ 1100 ਹੈ, 10 ਤੋਂ 15 ਫ਼ੀਸਦੀ ਤੱਕ ਦਾ ਅੰਤਰ ਤਾਂ ਸਮਝਿਆ ਜਾ ਸਕਦਾ ਹੈ ਪਰ ਇਸ ਤੋਂ ਵੱਧ ਅਸਮਾਨਤਾ ਪੂਰੀ ਪ੍ਰਕਿਰਿਆ 'ਤੇ ਸਵਾਲ ਖੜੇ ਕਰਦੀ ਹੈ | ਇਹ ਚੋਣਾਂ ਦੇ ਨਿਯਮਾਂ ਅਤੇ ਸਮਾਨਤਾ ਦੇ ਅਸੂਲਾਂ ਦੇ ਖਿਲਾਫ ਹੈ¢ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਨਵੀਂ ਵਾਰਡਬੰਦੀ ਨੂੰ ਰੱਦ ਕਰਕੇ ਨਗਰ ਨਿਗਮ ਚੋਣਾਂ ਪੁਰਾਣੀ ਵਾਰਡਬੰਦੀ ਦੇ ਅਧਾਰ 'ਤੇ ਹੀ ਕਰਵਾਈਆਂ ਜਾਣ¢ ਇਸ ਮਾਮਲੇ 'ਤੇ ਗੱਲ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਵਾਰਡਬੰਦੀ ਵਿਚ ਸਪੱਸ਼ਟਤਾ ਦੀ ਕਮੀ ਸੀ, ਜਿਸ ਕਰਕੇ ਅਕਾਲੀ ਦਲ ਵਲੋਂ ਕਾਨੂੰਨੀ ਪੱਖਾਂ ਤੋਂ ਵਿਚਾਰ ਚਰਚਾ ਕਰਨ ਉਪਰੰਤ ਇਸ ਵਿਰੁੱਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਅਦਾਲਤ ਵਲੋਂ ਨਿਰਪੱਖ ਫੈਸਲਾ ਦਿੱਤਾ ਜਾਵੇਗਾ¢ ਹੁਣ 8 ਮਈ ਨੂੰ ਹੋਣ ਵਾਲੀ ਸੁਣਵਾਈ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਨਗਰ ਨਿਗਮ ਚੋਣਾਂ ਮੌਜੂਦਾ ਵਾਰਡਬੰਦੀ ਅਨੁਸਾਰ ਹੁੰਦੀਆਂ ਹਨ ਜਾਂ ਇਸ ਵਿਚ ਕੋਈ ਤਬਦੀਲੀ ਆਉਂਦੀ ਹੈ¢
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਹਲਕੇ ਦੇ ਵਰਕਰਾਂ ਚ ਭਾਰੀ ਉਤਸ਼ਾਹ- ਸ਼ਿੰਦਾ <br/> ਅਗਲੀ ਖ਼ਬਰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਉਣ ਸਬੰਧੀ ਮੀਟਿੰਗ <br/>
Ad Position 24