22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਬਠਿੰਡਾ 'ਚ ਭਰਵਾਂ ਸਵਾਗਤ ਅੱਜ <br/>

Ad Position 21
No active advertisement
ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਵਲੋਂ ਵੈਸਾਖੀ ਦੇ ਪਵਿੱਤਰ ਤਿਉਹਾਰ ਮੌਕੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026' ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਭਰ ਵਿਚ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ | ਇਸੇ ਤਹਿਤ ਅੱਜ ਇਹ ਯਾਤਰਾ ਬਠਿੰਡਾ ਪਹੁੰਚੇਗੀ, ਜਿੱਥੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕਰਨ ਦੀ ਤਿਆਰੀ ਕੀਤੀ ਗਈ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਨੂੰ ਰੋਕਣ ਸੰਬੰਧੀ ਇਸ ਬਿੱਲ ਦੇ ਪਾਸ ਹੋਣ 'ਤੇ ਮੁੱਖ ਮੰਤਰੀ ਵਲੋਂ ਪੰਜਾਬ ਅੰਦਰ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ | ਇਹ ਸ਼ੁਕਰਾਨਾ ਯਾਤਰਾ ਤਖ਼ਤ ਸ੍ਰੀ ਕੇਸ਼ਗੜ• ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਤੋਂ ਹੁੰਦੀ ਹੋਈ ਅੱਜ ਬਠਿੰਡਾ ਰਾਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗੀ | ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਕਿਹਾ ਕਿ ਬਠਿੰਡਾ ਦੇ ਅਮਰੀਕ ਸਿੰਘ ਰੋਡ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਨਗਰ ਨਿਵਾਸੀਆਂ ਵਲੋਂ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਦੋ ਜਣੇ 98 ਕਿੱਲੋ ਭੁੱਕੀ ਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਹਲਕੇ ਦੇ ਵਰਕਰਾਂ ਚ ਭਾਰੀ ਉਤਸ਼ਾਹ- ਸ਼ਿੰਦਾ <br/>
Ad Position 24