22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਾਰ ਸਵਾਰ ਦੋ ਜਣੇ 98 ਕਿੱਲੋ ਭੁੱਕੀ ਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ•ਾਣ)- ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਵਰਨਾ ਕਾਰ ਸਵਾਰ ਦੋ ਜਣਿਆਂ ਨੂੰ ਕਰੀਬ 98 ਕਿੱਲੋ ਭੁੱਕੀ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਹੈ¢ ਇਸ ਸਬੰਧੀ ਕਾਨਫ਼ਰੰਸ ਕਰਦਿਆਂ ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ 6-7 ਮਈ ਦੀ ਦਰਮਿਆਨੀ ਰਾਤ ਨੂੰ ਥਾਣਾ ਕੋਟ ਫੱਤਾ ਅਤੇ ਚੌਂਕੀ ਇੰਡਸਟ੍ਰੀਅਲ ਏਰੀਆ, ਥਾਣਾ ਸਦਰ ਬਠਿੰਡਾ ਦੀਆਂ ਪੁਲਿਸ ਟੀਮਾਂ ਵਲੋਂ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਲਈ ਜੱਸੀ ਚੌਂਕ ਬਠਿੰਡਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਪੁਲਿਸ ਨੇ ਐੱਚ.ਆਰ-25ਜੀ-9720 ਨੰਬਰ ਦੀ ਵਰਨਾ ਕਾਰ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਕਾਰ ਵਿਚੋਂ 07 ਗੱਟੇ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ, ਜਿਸ ਦਾ ਕੁੱਲ ਵਜ਼ਨ 98 ਕਿੱਲੋ ਪਾਇਆ ਗਿਆ¢ ਪੁਲਿਸ ਨੇ ਕਾਰ ਵਿਚੋਂ 50,000 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ¢ ਐਸ.ਪੀ. ਸਿਟੀ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਕਾਰ ਸਵਾਰ ਦੋ ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ, ਜਿਨ•ਾਂ ਨੇ ਪੁੱਛਗਿੱਛ ਦੌਰਾਨ ਆਪਣਾ ਨਾਮ ਬੀਲਾ ਸਰਾਂ ਅਤੇ ਹਰਗੋਬਿੰਦ ਸਿੰਘ ਉਰਫ਼ ਘੀਲਾ ਦੱਸਿਆ, ਜੋ ਕਿ ਪਿੰਡ ਦੇਸੂ ਯੋਧਾ, ਜ਼ਿਲ•ਾ ਸਿਰਸਾ (ਹਰਿਆਣਾ) ਦੇ ਰਹਿਣ ਵਾਲੇ ਹਨ¢ ਦੋਵਾਂ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢ ਉਨ•ਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਚੱਲਿਆ ਕਿ ਬੀਲਾ ਸਰਾਂ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਤੇ ਹੋਰ ਧਾਰਾਵਾਂ ਤਹਿਤ 5 ਮੁਕੱਦਮੇ ਦਰਜ ਹਨ | ਉਨ•ਾਂ ਦੱਸਿਆ ਕਿ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ¢

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਹੜਤਾਲ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਬਠਿੰਡਾ 'ਚ ਭਰਵਾਂ ਸਵਾਗਤ ਅੱਜ <br/>
Ad Position 24