22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਵਲੋਂ ਧਮਾਕਿਆਂ ਪਿੱਛੇ ਭਾਜਪਾ ਦਾ ਹੱਥ ਦੱਸਣਾ ਮੰਦਭਾਗਾ ਬਿਆਨ- ਰੁਪਿੰਦਰਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਭੁੱਚੋ ਦੇ ਕਨਵੀਨਰ ਇੰਜੀ. ਰੁਪਿੰਦਰਜੀਤ ਸਿੰਘ ਨੇ ਬੀ.ਐਸ.ਐਫ਼ ਅਤੇ ਆਰਮੀ ਕੈਂਪ ਦੇ ਬਾਹਰ ਬੀਤੀ ਰਾਤ ਹੋਏ ਧਮਾਕਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਰਾਜਨੀਤਕ ਰੰਗ ਦੇਣਾ ਬਹੁਤ ਹੀ ਮੰਦਭਾਗਾ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਨਾਲ ਜੁੜੇ ਅਜਿਹੇ ਮਾਮਲਿਆਂ ਨੂੰ ਸਰਕਾਰ ਵਲੋਂ ਪੂਰੀ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ¢ ਇੰਜੀ. ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਧਮਾਕਿਆਂ ਦੇ ਪਿੱਛੇ ਭਾਜਪਾ ਦਾ ਹੱਥ ਦੱਸਣਾ ਬਿਲਕੁਲ ਬੇਬੁਨਿਆਦ ਅਤੇ ਗੈਰ-ਜ਼ਿੰਮੇਵਾਰਾਨਾ ਬਿਆਨ ਹੈ¢ ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਏਕਤਾ, ਅਮਨ ਅਤੇ ਸੁਰੱਖਿਆ ਲਈ ਵਚਨਬੱਧ ਰਹੀ ਹੈ ਅਤੇ ਬਿਨਾਂ ਕਿਸੇ ਜਾਂਚ ਜਾਂ ਸਬੂਤਾਂ ਦੇ ਅਜਿਹੇ ਦੋਸ਼ ਲਗਾਉਣਾ ਠੀਕ ਨਹੀਂ¢ ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਕੋਲ ਕੋਈ ਢੁਕਵੇਂ ਸਬੂਤ ਹਨ ਤਾਂ ਉਹ ਜਨਤਕ ਕੀਤੇ ਜਾਣ, ਨਹੀਂ ਤਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਬੰਦ ਹੋਣੀ ਚਾਹੀਦੀ ਹੈ¢

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਹੜਤਾਲ
Ad Position 24