13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੌਗਰ ਪਾਰਕ ਦੀ ਝੀਲ ਵਿਚੋਂ ਮਿਲੀ ਬਿਜਲੀ ਵਿਭਾਗ ਦੇ ਸੇਵਾਮੁਕਤ ਮੁਲਾਜ਼ਮ ਦੀ ਲਾਸ਼

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਬਠਿੰਡਾ, 8 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੀ ਜੌਗਰ ਪਾਰਕ ਸਥਿਤ ਝੀਲ ਵਿਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਅਤੇ ਥਾਣਾ ਥਰਮਲ ਦੀ ਪੁਲਿਸ ਮੌਕੇ 'ਤੇ ਪਹੁੰਚੀ | ਜਾਣਕਾਰੀ ਅਨੁਸਾਰ ਪਾਰਕ ਵਿਚ ਘੁੰਮਣ ਆਏ ਲੋਕਾਂ ਨੇ ਝੀਲ ਦੇ ਅੰਦਰ ਇੱਕ ਲਾਸ਼ ਤੈਰ ਦੀ ਹੋਈ ਦੇਖੀ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਪੁਲਿਸ ਅਤੇ ਸਹਾਰਾ ਸੰਸਥਾ ਨੂੰ ਸੂਚਿਤ ਕੀਤਾ ਗਿਆ | ਸਹਾਰਾ ਵਰਕਰਾਂ ਦੀ ਮਦਦ ਨਾਲ ਲਾਸ਼ ਨੂੰ ਝੀਲ ਵਿਚੋਂ ਬਾਹਰ ਕੱਢਿਆ ਗਿਆ | ਪੁਲਿਸ ਅਨੁਸਾਰ ਮਿ੍ਤਕ ਦੀ ਪਹਿਚਾਣ ਸੁਖਦੇਵ ਸਿੰਘ ਵਾਸੀ ਹਜ਼ੂਰਾ ਕਪੂਰਾ ਕਲੋਨੀ ਦੀ ਗਲੀ ਨੰਬਰ-1 ਏ ਵਜੋਂ ਹੋਈ ਹੈ, ਜੋ ਕਿ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਬਿਜਲੀ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਿਆ ਸੀ | ਪੁਲਿਸ ਦੀ ਮੌਜੂਦਗੀ ਵਿਚ ਸਹਾਰਾ ਜਨ ਸੇਵਾ ਵਲੋਂ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿਚ ਪਹੁੰਚਾਇਆ ਗਿਆ | ਇਸ ਮਾਮਲੇ ਸੰਬੰਧੀ ਥਾਣਾ ਥਰਮਲ ਦੇ ਇੰਚਾਰਜ ਹਰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਕਿ ਜੌਗਰ ਪਾਰਕ ਦੀ ਝੀਲ ਵਿਚ ਇਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ | ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਦੀ ਲਾਸ਼ ਬਾਹਰ ਕੱਢਿਆ ਗਿਆ | ਮਿ੍ਤਕ ਸੁਖਦੇਵ ਸਿੰਘ ਮਾਨਸਿਕ ਤੌਰ 'ਤੇ ਪੇ੍ਰਸ਼ਾਨ ਸੀ | ਜੋ ਕਿ ਬਿਜਲੀ ਵਿਭਾਗ ਵਿਚੋਂ ਸੇਵਾ ਮੁਕਤ ਸੀ | ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਜੀਵਨਜੋਤ ਕੌਰ ਭੱਟੀ ਕਾਂਗਰਸ ਐਸ. ਸੀ. ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਵਸ ਸੰਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ <br/>
Ad Position 24