ਬਠਿੰਡਾ, 6 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਐਸ.ਸੀ. ਵਿੰਗ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਨਵੀਂ ਤਾਕਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ¢ ਪਾਰਟੀ ਦੇ ਕੌਮੀ ਚੇਅਰਮੈਨ ਰਾਜਿੰਦਰਾ ਪਾਲ ਗੌਤਮ ਵਲੋਂ ਕੀਤੀਆਂ ਇਨ੍ਹਾਂ ਨਿਯੁਕਤੀਆਂ 'ਚ ਡਾ. ਜੀਵਨਜੋਤ ਕੌਰ ਭੱਟੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਦਾ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ¢ ਡਾ. ਭੱਟੀ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਇਸ ਸਮੇਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਕੋਆਰਡੀਨੇਟਰ ਵਜੋਂ ਵੀ ਜ਼ਿੰਮੇਵਾਰੀ ਨਿਭਾਅ ਰਹੇ ਹਨ | ਇਸ ਮੌਕੇ ਡਾ. ਭੱਟੀ ਨੇ ਆਪਣੀ ਨਿਯੁਕਤੀ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੁਧੀਰ ਚੌਧਰੀ ਅਤੇ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਸਮੇਤ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ¢ ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ¢