12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਨਾ ਮੰਨਣ ਦੇ ਰੋਸ 'ਚ ਹੜਤਾਲ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਅਤੇ ਆਪਰੇਟਰ ਲਵਪ੍ਰੀਤ ਸਿੰਘ ਤਰਨ ਤਾਰਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆਂ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ ਪਰ ਸਰਕਾਰ ਤੇ ਸਬੰਧਿਤ ਕੰਪਨੀ ਮੰਗਾਂ ਮੰਨਣ ਤੋਂ ਇਨਕਾਰੀ ਹੈ, ਜਿਸ ਕਰ ਕੇ ਕਰਮਚਾਰੀਆਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਹੜਤਾਲ ਰਾਜ ਭਰ 'ਚ ਕੀਤੀ ਗਈ ਹੈ | ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਚਕੇਰੀਆਂ ਅਤੇ ਮੀਤ ਪ੍ਰਧਾਨ ਕਰਮਜੀਤ ਸਿੰਘ ਭੀਖੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰ ਕੇ ਕਰਮਚਾਰੀਆਂ ਨੂੰ ਨੀਤੀ ਤਹਿਤ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ | ਇਸ ਮੌਕੇ ਰਾਜੇਸ਼ ਕੁਮਾਰ, ਸੇਵਕ ਸਿੰਘ, ਕੁਲਦੀਪ ਸਿੰਘ, ਗਗਨਦੀਪ ਸਿੰਘ, ਮੰਗਾ ਰਾਮ, ਅੰਤਰ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਭਗਵੰਤ ਮਾਨ ਗੋਨਿਆਣਾ ਮੰਡੀ ਵਿਖੇ ਲੋਕਾਂ ਦੇ ਰੂ-ਬਰੂ ਹੋਏ ਅਗਲੀ ਖ਼ਬਰ ਵੱਡੀ ਗਿਣਤੀ ਵਿਚ ਲੋਕਾਂ ਨੇ ਸਵ: ਮਾਤਾ ਸੁਖਦੇਵ ਕੌਰ ਸਿੱਧੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ <br/>
Ad Position 24