ਸੀਂਗੋ ਮੰਡੀ, 9 ਮਈ (ਪਿ੍ੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ¢ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ¢ ਬੱਚਿਆਂ ਨੇ ਕਵਿਤਾਵਾਂ, ਗੀਤਾਂ, ਡਾਂਸ ਅਤੇ ਸਕਿੱਟ ਰਾਹੀਂ ਮਾਵਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ¢ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੁੰਦਰ ਡਾਂਸ ਨੇ ਸਭ ਦਾ ਮਨ ਮੋਹ ਲਿਆ, ਜਦਕਿ ਸਕਿੱਟ ਰਾਹੀਂ ਮਾਂ ਦੇ ਤਿਆਗ, ਪਿਆਰ ਅਤੇ ਮਹੱਤਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ¢ ਹਾਜ਼ਰ ਦਰਸ਼ਕਾਂ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸਰਾਹਨਾ ਕੀਤੀ¢ ਕਾਰਜਕ੍ਰਮ ਦੌਰਾਨ ਵਿਦਿਆਰਥੀਆਂ ਨੇ ਮਾਤਾ ਦੀ ਮਹਾਨਤਾ ਅਤੇ ਉਸ ਦੇ ਤਿਆਗ ਨੂੰ ਦਰਸਾਉਂਦੀਆਂ ਰਚਨਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ¢ਸਕੂਲ ਦੀ ਪਿ੍ੰਸੀਪਲ ਮਧੂ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਸਾਡੇ ਜੀਵਨ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਉਸ ਦਾ ਸਤਿਕਾਰ ਕਰਨਾ ਹਰ ਬੱਚੇ ਦਾ ਫ਼ਰਜ਼ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਸੇਵਾ ਅਤੇ ਆਦਰ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਮਾਤਾ ਦਿਵਸ ਦੀ ਮਹੱਤਤਾ ਨੂੰ ਯਾਦਗਾਰ ਬਣਾਇਆ¢