08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗੁਰੂ ਹਰਗੋਬਿੰਦ ਪਬਲਿਕ ਸਕੂਲ 'ਚ ਧੂਮ-ਧਾਮ ਨਾਲ ਮਨਾਇਆ ਮਾਂ ਦਿਵਸ <br/>

Ad Position 21
No active advertisement
ਅਜੀਤ ਡੈਸਕ 10-05-2026
ਸੀਂਗੋ ਮੰਡੀ, 9 ਮਈ (ਲੱਕਵਿੰਦਰ ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹÏਲ ਵਿਚ ਮਨਾਇਆ ਗਿਆ¢ ਇਸ ਮੌਕੇ ਮਾਤਾਵਾਂ ਨੂੰ ਵਿਸ਼ੇਸ਼ ਤÏਰ 'ਤੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ¢ ਇਸ ਮੌਕੇ ਵਿਦਿਆਰਥੀਆਂ ਵੱਲੋਂ ਮਾਂ ਦਿਵਸ ਨਾਲ ਸੰਬੰਧਿਤ ਗੀਤਾਂ, ਕਵਿਤਾਵਾਂ ਅਤੇ ਵਿਚਾਰਾਂ ਰਾਹੀਂ ਮਾਵਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟਾਇਆ¢ ਇਸ ਮੌਕੇ ਸਕੂਲ ਵਲੋਂ ਮਾਤਾਵਾਂ ਲਈ ਮਨੋਰੰਜਕ ਅਤੇ ਫਨੀ ਖੇਡਾਂ ਜਿਵੇਂ ਮਿਊਜਿਕਲ ਚੇਅਰ, ਬਾਲ ਗੇਮ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਮਾਤਾਵਾਂ ਨੇ ਬੜੇ ਚਾਅ ਨਾਲ ਭਾਗ ਲਿਆ¢ ਇਸ ਮੌਕੇ ਪਿ੍ੰਸ: ਲਖਵਿੰਦਰ ਸਿੰਘ ਸਿੱਧੂ ਨੇ ਪਹੁੰਚੀਆਂ ਮਾਤਾਵਾਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਮਾਂ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਬੱਚਿਆਂ ਦੀ ਚੰਗੀ ਪਰਵਿਰਸ਼ ਵਿਚ ਮਾਂ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ¢ ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਮੋਬਾਇਲ ਫੋਨ ਤੋਂ ਦੂਰ ਰੱਖਣ ਦੀ ਬਹੁਤ ਜ਼ਰੂਰਤ ਹੈ, ਕਿਉਂਕਿ ਮੋਬਾਇਲ ਦੀ ਵਧਦੀ ਵਰਤੋਂ ਬੱਚਿਆਂ ਦੀ ਪੜ੍ਹਾਈ, ਸਿਹਤ ਅਤੇ ਸਮਾਜਿਕ ਜੀਵਨ 'ਤੇ ਨਕਾਰਾਤਮਿਕ ਪ੍ਰਭਾਵ ਪਾ ਰਹੀ ਹੈ¢ ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਜਸਵਿੰਦਰ ਕÏਰ ਸਿੱਧੂ, ਸਕੱਤਰ ਸ਼੍ਰੀਮਤੀ ਪਰਮਜੀਤ ਕÏਰ ਸੇਖੋਂ ਅਤੇ ਸਟਾਫ਼ ਵੱਲੋਂ ਆਈਆਂ ਮਾਤਾਵਾਂ ਦਾ ਧੰਨਵਾਦ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਮਾਂ ਦਿਵਸ 'ਤੇ ਵਿਸ਼ੇਸ਼ ਧੀ ਦੇ ਸੁਪਨੇ ਪੂਰੇ ਕਰਨ ਦਾ ਨਿਸ਼ਚਾ ਪਹਿਲੀ 'ਚ ਦਾਖਲ ਕਰਵਾਉਣ ਮੌਕੇ ਲੈ ਲਿਆ ਸੀ-ਮਾਂ ਸ਼ਿੰਦਰ... ਅਗਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਚ ਮਨਾਇਆ ਮਾਂ ਦਿਵਸ <br/>
Ad Position 24