08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਲੇਅ ਇੰਡੀਆ ਸਕੂਲ ਸੰਗਤ 'ਚ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-05-2026
ਸੰਗਤ ਮੰਡੀ, 9 ਮਈ (ਸੁਖਤੇਜ ਧਾਲੀਵਾਲ)-ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਮਾਂ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸਰਬਜੀਤ ਕੌਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਆਗਿਆਕਾਰੀ ਬਣ ਕੇ ਆਪਣੇ ਮਾਂ-ਬਾਪ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਹਮੇਸ਼ਾ ਆਪਣੀ ਮਾਂ ਨੂੰ ਸਤਿਕਾਰ ਦੇਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਸੰਸਾਰ ਵਿਚ ਮਾਂ ਦਾ ਰੁਤਬਾ ਸੱਭ ਤੋਂ ਮਹਾਨ ਹੈ | ਇਸ ਵਿਸ਼ੇਸ਼ ਮੌਕੇ 'ਤੇ ਨਰਸਰੀ ਜਮਾਤ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਨੰਨੇ ਬੱਚਿਆਂ ਦੀਆਂ ਮਾਵਾਂ ਨੂੰ ਬੁਲਾਇਆ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ਸਕੂਲ ਦੇ ਕੋਆਰਡੀਨੇਟਰ ਕਮਲਜੀਤ ਕੌਰ, ਅਧਿਆਪਕ ਨਰਿੰਦਰ ਕੌਰ, ਗਗਨਦੀਪ ਕੌਰ, ਰੁਪਿੰਦਰਜੀਤ ਕੌਰ, ਬਲਜੀਤ ਕੌਰ, ਮੋਨਾ ਰਾਣੀ ਅਤੇ ਸੋਨੂ ਰਾਣੀ ਨਾਲ ਮਿਲ ਕੇ ਕੀਤੀ | ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਮਾਵਾਂ ਨੂੰ ਜੀ ਆਇਆਂ ਕਹਿ ਕੇ ਕੀਤੀ | ਸਕੂਲ ਦੇ ਬੱਚਿਆਂ ਦੁਆਰਾ ਗੀਤ ਅਤੇ ਡਾਂਸ ਪੇਸ਼ ਕੀਤਾ ਗਿਆ | ਅਧਿਆਪਕਾਂ ਵਲੋਂ ਪ੍ਰੋਗਰਾਮ ਵਿਚ ਸ਼ਾਮਲ ਮਾਵਾਂ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਗਏ | ਸਕੂਲ ਦੇ ਚੇਅਰਮੈਨ ਜੀ. ਐਸ. ਢਿੱਲੋਂ ਦੀ ਧਰਮ ਪਤਨੀ ਅਮਰਜੀਤ ਕੌਰ ਢਿੱਲੋਂ ਵਲੋਂ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਖੇਡਾਂ ਵਿਚ ਜੇਤੂ ਮਾਵਾਂ ਨੂੰ ਇਨਾਮ ਵੰਡੇ | ਮਾਵਾਂ ਵਲੋਂ ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਕਵਿਤਾਵਾਂ ਅਤੇ ਡਾਂਸ ਪੇਸ਼ ਕੀਤਾ ਗਿਆ | ਅੰਤ ਵਿਚ ਸਕੂਲ ਦੇ ਡਾਇਰੈਕਟਰ ਵਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਮਾਵਾਂ ਨੂੰ ਰੱਬ ਦਾ ਰੂਪ ਆਖਦੇ ਹੋਏ ਬੱਚਿਆਂ ਦੇ ਜੀਵਨ ਵਿਚ ਮਾਂ ਦੀ ਅਹਿਮੀਅਤ ਬਾਰੇ ਦੱਸਿਆ | ਸਕੂਲ ਦੁਆਰਾ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੀਆਂ ਮਾਵਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਇਕ-ਇਕ ਪੌਦਾ ਵੀ ਭੇਂਟ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਐਨ. ਡੀ. ਏ. ਸਕਰੀਨਿੰਗ ਟੈਸਟ ਕਰਵਾਇਆ <br/>
Ad Position 24