ਬਠਿੰਡਾ, 9 ਮਈ (ਸਿਵੀਆਂ)- ਮਿਲਕਫੈੱਡ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਦੇ ਆਊਟਸੋਰਸ ਮੁਲਾਜ਼ਮਾਂ ਨੇ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ¢ ਅੱਜ ਪੰਜਾਬ ਭਰ ਦੇ ਸਮੂਹ ਪਲਾਂਟਾਂ ਦੇ ਗੇਟਾਂ 'ਤੇ ਰੋਸ ਰੈਲੀਆਂ ਕਰਦਿਆਂ ਯੂਨੀਅਨ ਨੇ ਐਲਾਨ ਕੀਤਾ ਕਿ 13 ਮਈ ਤੋਂ ਵੇਰਕਾ ਪਲਾਂਟ ਮੋਹਾਲੀ ਵਿਖੇ ਅਣਮਿਥੇ ਸਮੇਂ ਲਈ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ¢ ਇਸ ਮÏਕੇ ਯੂਨੀਅਨ ਦੇ ਜਨਰਲ ਸਕੱਤਰ ਜਸਵੀਰ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਮੰਗਾਂ ਪ੍ਰਤੀ ਧਾਰੀ ਗਈ ਚੁੱਪ ਅਤੇ ਵਾਰ-ਵਾਰ ਕੀਤੀ ਜਾ ਰਹੀ ਵਾਅਦਾਿਖ਼ਲਾਫ਼ੀ ਨੇ ਮੁਲਾਜ਼ਮਾਂ ਨੂੰ ਸੰਘਰਸ਼ ਲਈ ਮਜਬੂਰ ਕੀਤਾ ਹੈ, ਜਦਕਿ ਮੈਨੇਜਮੈਂਟ ਨੇ ਮੀਟਿੰਗਾਂ ਦÏਰਾਨ ਭਰੋਸਾ ਦਿੱਤਾ ਸੀ ਕਿ ਸਮੱਸਿਆਵਾਂ ਹੱਲ ਹੋਣਗੀਆਂ, ਪਰ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਹੋਈ¢ ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਮੈਨੇਜਮੈਂਟ ਵਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਦੀ ਇੱਕ ਵੀ ਮੀਟਿੰਗ ਨਾ ਹੋਣਾ ਪ੍ਰਬੰਧਕਾਂ ਦੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ¢ ਉਨ੍ਹਾਂ ਕਿਹਾ ਕਿ ਜਿਹੜੇ ਵਰਕਰ ਪਿਛਲੇ 10- 15 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ, ਅੱਜ ਉਹ ਆਪਣੇ ਭਵਿੱਖ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ¢ ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਕਰਮਚਾਰੀਆਂ ਦਾ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਤੁਰੰਤ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ ਅਤੇ ਸੇਵਾਵਾਂ ਰੈਗੂਲਰ ਕੀਤੀਆਂ ਜਾ, ਕਿਰਤ ਕਾਨੂੰਨਾਂ ਅਨੁਸਾਰ ਬਣਦਾ ਬੋਨਸ ਤੁਰੰਤ ਜਾਰੀ ਕੀਤਾ ਜਾਵੇ, ਉੱਚ ਵਿੱਦਿਅਕ ਯੋਗਤਾ ਰੱਖਣ ਵਾਲੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਕਾਬਲੀਅਤ ਮੁਤਾਬਿਕ ਪੋਸਟਾਂ 'ਤੇ ਅਪਗ੍ਰੇਡ ਕੀਤਾ ਜਾਵੇ, ਨਹੀਂ ਤਾਂ 13 ਮਈ ਤੋਂ ਮੋਹਾਲੀ ਪਲਾਂਟ ਮੂਹਰੇ ਲੱਗਣ ਵਾਲਾ ਪੱਕਾ ਮੋਰਚਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ¢ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਇਸ ਅੰਦੋਲਨ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਮਿਲਕਫੈੱਡ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ¢