16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਰੀਆ ਸਮਾਜ ਚੌਂਕ 'ਚ ਸਪੋਰਟਕਿੰਗ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026

ਬਠਿੰਡਾ, 10 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਆਰੀਆ ਸਮਾਜ ਚੌਂਕ ਸਥਿਤ ਸਪੋਰਟਕਿੰਗ ਸ਼ੋਅਰੂਮ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਕੱਪੜੇ ਦੇ ਸ਼ੋਅਰੂਮ 'ਚ ਅੱਗ ਉਸ ਸਮੇਂ ਲੱਗੀ ਜਦੋਂ ਲੋਕ ਕੱਪੜੇ ਦੀ ਖ਼ਰੀਦਦਾਰੀ ਕਰ ਰਹੇ ਸਨ | ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬਿਗ੍ਰੇਡ ਦੀਆਂ ਦੋ ਅੱਗ ਬੁਝਾਊ ਗੱਡੀਆਂ ਤੁਰੰਤ ਘਟਨਾ ਸਥਾਨ 'ਤੇ ਪਹੁੰਚੀਆਂ, ਜਿਨ੍ਹਾਂ ਵਲੋਂ ਤੁਰੰਤ ਅੱਗ 'ਤੇ ਕਾਬੂ ਪਾਇਆ ਗਿਆ | ਦੱਸਣਾ ਬਣਦਾ ਹੈ, ਕਿ ਐਤਵਾਰ ਦੀ ਸ਼ਾਮ ਨੂੰ ਸਪੋਰਟਕਿੰਗ ਕੱਪੜੇ ਦੇ ਸ਼ੋਅਰੂਮ ਵਿਚ ਅਚਾਨਕ ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ | ਇਸ ਦੌਰਾਨ ਕੱਪੜੇ ਦੀ ਖ਼ਰੀਦਦਾਰੀ ਕਰਨ ਲਈ ਸ਼ੋਅਰੂਮ ਵਿਚ ਪਹੁੰਚੇ ਲੋਕ ਅਤੇ ਸ਼ੋਅਰੂਮ ਦੇ ਕਰਮਚਾਰੀ ਤੁਰੰਤ ਸ਼ੋਅਰੂਮ ਵਿਚੋਂ ਬਾਹਰ ਨਿਕਲ ਗਏ | ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬਿਗ੍ਰੇਡ ਅਤੇ ਪੁਲਿਸ ਦੀਆਂ ਟੀਮਾਂ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਗਈਆਂ | ਦੋ ਅੱਗ ਬੁਝਾਊ ਗੱਡੀਆਂ ਲੈ ਕੇ ਪਹੁੰਚੇ ਫਾਇਰ ਬਿਗ੍ਰੇਡ ਇੰਚਾਰਜ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਲੋਕ ਇਕੱਠੇ ਹੋ ਗਏ | ਸ਼ੋਅਰੂਮ 'ਚ ਅੱਗ ਲੱਗਣ ਕਾਰਨ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ | ਸਪੋਰਟਕਿੰਗ ਸ਼ੋਅਰੂਮ ਦੇ ਸਟੋਰ ਮੈਨੇਜਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਅੱਗ ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੈ | ਉਨ੍ਹਾਂ ਕਿਹਾ ਕਿ ਸ਼ੋਅਰੂਮ ਦੇ ਬਾਹਰ ਅੱਗ ਲੱਗੀ ਸੀ, ਅਜੇ ਕਿੰਨਾ ਨੁਕਸਾਨ ਹੋਇਆ ਹੈ, ਇਸ

Ad Position 22
No active advertisement
ਪਿਛਲੀ ਖ਼ਬਰ ਹਰਬੰਸ ਕੌਰ ਮੌੜ ਕਲਾਂ ਹਲਕਾ ਮੌੜ ਇਸਤਰੀ ਵਿੰਗ ਦੇ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ -ਮਾਮਲਾ ਕੈਬਨਿਟ ਮੰਤਰੀ ਅਰੋੜਾ ਦੀ ਗਿ੍ਫ਼ਤਾਰੀ ਦਾ-ਬਠਿੰਡਾ 'ਚ 'ਆਪ' ਤੇ ਭਾਜਪਾ ਵਰਕਰ ਹੋਏ ਆਹਮੋ-ਸਾਹਮਣੇ
Ad Position 24