16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅੱਗੇ ਤੋਂ ਇਹ ਸਮੱਸਿਆ ਨਹੀਂ ਆਉਣ ਦਿਆਂਗੇ- ਐਸ.ਡੀ.ਓ. ਪਾਵਰਕਾਮ <br/> ਸੰਗਤ ਮੰਡੀ ਵਿਖੇ ਪਾਣੀ ਸਪਲਾਈ ਸ਼ੁਰੂ ਹੁੰਦੇ ਹੀ ਬਿਜਲੀ ਸਪਲਾਈ ਠੱਪ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਸੰਗਤ ਮੰਡੀ, 10 ਮਈ (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ ਵਿਖੇ ਪਿਛਲੇ ਦੋ ਦਿਨਾਂ ਤੋਂ ਪਾਣੀ ਸਪਲਾਈ ਸ਼ੁਰੂ ਹੁੰਦੇ ਹੀ ਬਿਜਲੀ ਸਪਲਾਈ ਠੱਪ ਹੋ ਜਾਂਦੀ ਹੈ, ਜਿਸ ਕਾਰਨ ਗਰਮੀ ਦੇ ਦਿਨਾਂ 'ਚ ਲੋਕਾਂ ਨੂੰ ਪੀਣ ਦੇ ਪਾਣੀ ਦੀ ਸਮੱਸਿਆ ਨਾਲ ਨਜਿੱਠਣਾ ਪੈ ਰਿਹਾ ਹੈ | ਇਲਾਕੇ 'ਚ ਵਾਰ ਵਾਰ ਲੱਗਦੇ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪਿੰਡਾਂ ਦੇ ਲੋਕ ਪਹਿਲਾਂ ਹੀ ਪ੍ਰੇਸ਼ਾਨ ਹੋ ਕੇ ਧਰਨੇ ਮੁਜ਼ਾਹਰਿਆਂ ਦਾ ਰਾਹ ਅਖ਼ਤਿਆਰ ਕਰ ਰਹੇ ਹਨ ਪ੍ਰੰਤੂ ਹੁਣ ਸੰਗਤ ਮੰਡੀ ਵਿਖੇ ਸ਼ਹਿਰੀ ਫੀਡਰ ਦੀ ਸਪਲਾਈ ਉਸ ਸਮੇਂ ਬੰਦ ਕਰ ਦਿੱਤੀ ਜਾਂਦੀ ਹੈ, ਜਦੋਂ ਪਾਣੀ ਦੀ ਸਪਲਾਈ ਸ਼ਹਿਰ ਵਾਸੀਆਂ ਨੂੰ ਦਿੱਤੀ ਜਾਂਦੀ ਹੈ | ਇਹ ਵਰਤਾਰਾ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ | ਇਸ ਬਾਰੇ ਜਦੋਂ ਪਾਵਰਕਾਮ ਦੇ ਜੇ.ਈ. ਗੁਰਸੇਵਕ ਸਿੰਘ ਨਾਲ ਉਨ੍ਹਾਂ ਦੇ ਸਰਕਾਰੀ ਫੋਨ 'ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ | ਸਬ-ਡਿਵੀਜਨ ਅਧਿਕਾਰੀ ਐਸ.ਡੀ.ਓ. ਵਿਜੈ ਕੁਮਾਰ ਗੁਪਤਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਸ਼ਹਿਰੀ ਫੀਡਰ ਦੇ ਜੇ.ਈ. ਗੁਰਸੇਵਕ ਸਿੰਘ ਵੱਲੋਂ ਬਿਜਲੀ ਲਾਈਨਾਂ ਨਾਲ ਲੱਗਦੇ ਦਰਖ਼ਤਾਂ ਦੀ ਕਟਾਈ ਲਈ 2 ਘੰਟਿਆਂ ਦਾ ਪਰਮਿਟ ਲਿਆ ਗਿਆ ਸੀ ਪ੍ਰੰਤੂ ਉਨ੍ਹਾਂ ਨੂੰ ਸ਼ਹਿਰ ਦੇ ਪਾਣੀ ਸਪਲਾਈ ਟਾਈਮ ਬਾਰੇ ਪੱਕਾ ਪਤਾ ਨਾ ਹੋਣ ਕਾਰਨ ਇਹ ਸਮੱਸਿਆ ਆਈ ਹੈ, ਜੋ ਅੱਗੇ ਤੋਂ ਇਹ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੰਗਤ ਮੰਡੀ ਵਿਖੇ ਪਾਣੀ ਸਪਲਾਈ ਸ਼ੁਰੂ ਹੁੰਦੇ ਹੀ ਬਿਜਲੀ ਸਪਲਾਈ ਠੱਪ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਬਣੀ ਵਰਦਾਨ- ਵਿਧਾਇਕ ਸਿੱਧੂ <br/>
Ad Position 24