16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਰਾਸ਼ਟਰੀ ਵਾਲੀਬਾਲ ਖਿਡਾਰੀ ਸੁਖਦੇਵ ਸਿੰਘ ਸੇਖੋਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਰਾਮਪੁਰਾ ਫੂਲ, 10 ਮਈ (ਹੇਮੰਤ ਕੁਮਾਰ ਸ਼ਰਮਾ)- ਰਾਸ਼ਟਰੀ ਪੱਧਰ ਦੇ ਪ੍ਰਸਿੱਧ ਵਾਲੀਬਾਲ ਖਿਡਾਰੀ ਸੁਖਦੇਵ ਸਿੰਘ ਸੇਖੋਂ ਦੇ ਅਚਾਨਕ ਦਿਹਾਂਤ ਦੀ ਖ਼ਬਰ ਨਾਲ ਖੇਡ ਜਗਤ ਵਿਚ ਡੂੰਘੇ ਦੁੱਖ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੀ ਮੌਤ ਨੂੰ ਖੇਡਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆਂ ਆਜ਼ਾਦ ਵਾਲੀਬਾਲ ਸਪੋਰਟਸ ਕਲੱਬ ਰਾਮਪੁਰਾ ਦੇ ਪ੍ਰਧਾਨ ਹਰਿੰਦਰ ਸਿੰਘ ਭੁੱਲਰ, ਡੀ.ਐਸ.ਪੀ ਪੁਸ਼ਪਿੰਦਰ ਸਿੰਘ ਬੱਬੂ, ਸੁਖਜੀਤ ਸਿੰਘ ਭੁੱਲਰ, ਵਿੱਕੀ ਸ਼ੇਰਗਿੱਲ, ਰਮਿੰਦਰ ਜ਼ੈਲਦਾਰ ਪਿੱਥੋ, ਰਿਟਾਇਰਡ ਲੈਕਚਰਾਰ ਗੁਰਮੇਲ ਸਿੰਘ, ਮੈਂਬਰ ਰਾਜ, ਹੈਪੀ ਸ਼ਰਮਾ, ਗੁਰਦੀਪ ਸਿੰਘ, ਰਾਜੀ ਮਾਸਟਰ ਅਤੇ ਦਲਵਾਰਾ ਸਿੰਘ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਆਗੂਆਂ ਨੇ ਕਿਹਾ ਕਿ ਸੁਖਦੇਵ ਸਿੰਘ ਸੇਖੋਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਨਾ ਸਿਰਫ਼ ਪੰਜਾਬ, ਸਗੋਂ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ | ਉਹ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਸਨ ਅਤੇ ਵਾਲੀਬਾਲ ਖੇਡ ਨੂੰ ਉੱਚਾਈਆਂ ਤੱਕ ਲਿਜਾਉਣ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਸੇਖੋਂ ਦੀ ਕਮੀ ਖੇਡ ਜਗਤ ਨੂੰ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ | ਕਲੱਬ ਮੈਂਬਰਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ |

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਰੇਲਵੇ ਸਟੇਸ਼ਨ ਦੇ ਬਾਹਰ ਅਤੇ ਲੇਬਰ ਚੌਕ ਵਿਖੇ ਠੰਢੇ ਜਲ ਸੇਵਾ ਦੀ ਸ਼ੁਰੂਆਤ <br/>
Ad Position 24