16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਮਾਂ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਚਾਉਕੇ, 10 ਮਈ (ਮਨਜੀਤ ਸਿੰਘ ਘੜੈਲੀ): ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਮਾਂ ਦਿਵਸ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਸਪੈਸ਼ਲ ਅਸੈਂਬਲੀ ਰੱਖੀ ਗਈ | ਜਿਸ ਦਾ ਮਕਸਦ ਬੱਚਿਆਂ ਨੂੰ ਇਹ ਦੱਸਣਾ ਸੀ ਕਿ ਕਿਵੇਂ ਇਕ ਮਾਂ ਬੱਚੇ ਦੀ ਜ਼ਿੰਦਗੀ 'ਚ ਅਹਿਮ ਰੋਲ ਅਦਾ ਕਰਦੀ ਹੈ | ਪਿ੍ੰਸੀਪਲ ਨੇ ਦੱਸਿਆ ਕਿ ਬੱਚਿਆਂ ਦਾ ਪਹਿਲਾਂ ਸਕੂਲ ਮਾਂ ਤੋਂ ਹੀ ਸ਼ੁਰੂ ਹੁੰਦਾ ਹੈ | ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਮਾਂ ਆਪਣੇ ਬੱਚਿਆਂ ਲਈ ਆਪਣੀ ਜ਼ਿੰਦਗੀ 'ਚ ਬਲੀਦਾਨ ਦਿੰਦੀ ਹੈ ਅਤੇ ਉਹ ਆਪਣੇ ਸੁਪਨੇ ਛੱਡ ਕੇ ਬੱਚਿਆਂ ਦੇ ਸੁਪਨੇ ਪੂਰਾ ਕਰਨ ਵਿਚ ਲੱਗ ਜਾਂਦੀ ਹੈ | ਪਿ੍ੰਸੀਪਲ ਨੇ ਬੱਚਿਆਂ ਨੂੰ ਮਾਂ ਸ਼ਬਦ ਦਾ ਮਤਲਬ ਸਮਝਾਇਆ ਤੇ ਦੱਸਿਆ ਕਿ ਇਕ ਮਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਬੱਚਿਆਂ ਤੱਕ ਹੀ ਸੀਮਤ ਰਹਿ ਜਾਂਦੀ ਹੈ | ਇਸ ਮੌਕੇ ਵੱਖ-ਵੱਖ ਜਮਾਤਾਂ 'ਚ ਬੱਚਿਆਂ ਨੇ ਕਾਰਡ ਮੇਕਿੰਗ ਮੁਕਾਬਲਿਆਂ 'ਚ ਆਪਣੀ ਮਾਂ ਲਈ ਕਾਰਡ ਬਣਾਏ, ਫ਼ੋਟੋ ਫਰੇਮ ਅਤੇ ਉਪਹਾਰ ਤਿਆਰ ਕੀਤੇ ਗਏ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਡਾਇਰੈਕਟਰ ਮਨਦੀਪ ਸਿੰਘ ਮਾਨ, ਚੇਅਰਪਰਸਨ ਕਿਰਨਦੀਪ ਕੌਰ ਅਤੇ ਬਲਵਿੰਦਰ ਸਿੰਘ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਮਾਂ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਐਸ. ਸੀ. ਵਿੰਗ ਵਲੋਂ ਬਲਾਕ ਨਥਾਣਾ ਦੇ ਪਿੰਡਾਂ 'ਚ ਮੀਟਿੰਗਾਂ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਣਾਏ ਕਾਨੂੰਨ 'ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਪ੍ਰਗਟਾਇਆ ਇਤਰਾਜ਼
Ad Position 24