16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਐਸ.ਐਸ.ਡੀ. ਕਾਲਜ ਭੋਖੜਾ ਦੇ ਦੋ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਗੋਨਿਆਣਾ, 10 ਮਈ (ਲਛਮਣ ਦਾਸ ਗਰਗ)- ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਲਈ ਇਹ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਕਾਲਜ ਦੇ ਦੋ ਅਧਿਆਪਕਾਂ ਨੂੰ 8 ਮਈ 2026 ਨੂੰ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਆਯੋਜਿਤ ਅਕਾਲ ਸਿੱਖਿਆ ਪੁਰਸਕਾਰ 2026 ਦੌਰਾਨ ਸਿੱਖਿਆ ਖੇਤਰ ਵਿਚ ਬਿਹਤਰੀਨ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਸ਼ਾਨਦਾਰ ਸਮਾਗਮ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਮਮਤਾ ਖੁਰਾਨਾ ਸੇਠੀ ਅਤੇ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਉੱਪ ਚਾਂਸਲਰ ਡਾ.ਗੁਰਮੇਲ ਸਿੰਘ ਵਲੋਂ ਕੀਤੀ ਗਈ | ਸਮਾਗਮ ਦੌਰਾਨ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਨੈਤਿਕ ਮੁੱਲਾਂ ਅਤੇ ਅਧਿਆਪਕਾਂ ਦੀ ਮਹੱਤਵ ਪੂਰਨ ਭੂਮਿਕਾ ਬਾਰੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ ਗਏ | ਸਮਾਗਮ ਦੇ ਅੰਤ ਤੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ, ਬਠਿੰਡਾ ਮਮਤਾ ਖੁਰਾਨਾ ਸੇਠੀ ਅਤੇ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਉੱਪ ਚਾਂਸਲਰ ਡਾ.ਗੁਰਮੇਲ ਸਿੰਘ ਵਲੋਂ ਸਨਮਾਨ ਚਿੰਨ ਭੇਟ ਕੀਤੇ ਗਏ | ਕਾਲਜ ਦੇ ਉੱਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੂੰ ਉਨ੍ਹਾਂ ਦੀ ਦੂਰਦਰਸ਼ੀ ਸੋਚ, ਪ੍ਰਬੰਧਕੀ ਕਾਬਲੀਅਤ, ਵਿਦਿਆਰਥੀ-ਕੇਂਦਰਿਤ ਕਾਰਜਸ਼ੈਲੀ ਅਤੇ ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ 'ਸ਼ਾਨਦਾਰ ਲੀਡਰਸ਼ਿਪ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੀ ਅਗਵਾਈ ਹੇਠ ਕਾਲਜ ਨੇ ਅਕਾਦਮਿਕ, ਸੱਭਿਆਚਾਰਕ ਅਤੇ ਸਮਾਜਿਕ ਖੇਤਰਾਂ ਵਿੱਚ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ | ਇਸੇ ਤਰ੍ਹਾਂ ਸਹਾਇਕ ਪ੍ਰੋਫੈਸਰ ਅਸ਼ੋਕ ਸਿੰਘ ਨੂੰ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਬਣਨ, ਨਿਸ਼ਠਾ ਨਾਲ ਅਧਿਆਪਨ ਕਰਨ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ 'ਪ੍ਰੇਰਣਾਦਾਇਕ ਸਿੱਖਿਅਕ ਪੁਰਸਕਾਰ' ਨਾਲ ਨਿਵਾਜਿਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਕਮ ਡਾਇਰੈਕਟਰ ਪ੍ਰਵੀਨ ਪੁਰੀ ਨੇ ਦੋਵੇਂ ਸਨਮਾਨਿਤ ਪ੍ਰੋਫੈਸਰ ਸਾਹਿਬਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀਆਂ ਸੰਸਥਾ ਦੀ ਗੁਣਵੱਤਾ ਭਰੀ ਸਿੱਖਿਆ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹਨ | ਕਾਲਜ ਮੈਨੇਜਮੈਂਟ ਦੇ ਪ੍ਰਧਾਨ ਭੂਸ਼ਣ ਕੁਮਾਰ ਜਿੰਦਲ ਅਤੇ ਸਕੱਤਰ ਪ੍ਰਦੀਪ ਮੰਗਲਾ ਨੇ ਵੀ ਦੋਵੇਂ ਸਨਮਾਨਿਤ ਪ੍ਰੋਫੈਸਰ ਸਾਹਿਬਾਨ ਨੂੰ ਦਿਲੋਂ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਾਈਸਰਖਾਨਾ 'ਚ ਆਜੜੀ ਦੇ ਹੋਏ ਅੰਨੇ੍ਹ ਕਤਲ ਦੀ ਗੁੱਥੀ ਸੁਲਝੀ ਸਾਥੀ ਹੀ ਨਿਕਲਿਆ ਕਾਤਲ ਅਗਲੀ ਖ਼ਬਰ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ੍ਹ ਨੇ ਨੌਜਵਾਨਾਂ ਨੂੰ ਖੇਡਣ ਲਈ 3 ਏਕੜ ਜ਼ਮੀਨ ਲੀਜ਼ 'ਤੇ ਲੈ ਕੇ ਦਿੱਤੀ <br...
Ad Position 24