16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬਠਿੰਡਾ ਰੇਲਵੇ ਸਟੇਸ਼ਨ ਦੀ ਕਾਇਆ-ਕਲਪ ਲਈ 102 ਕਰੋੜ ਮਨਜ਼ੂਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਬਠਿੰਡਾ, 10 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਅਤੇ ਸਮੁੱਚੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ | ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਫੇਸਬੁੱਕ ਉਪਰ ਇਕ ਪੋਸਟ ਸਾਂਝੀ ਕਰਦੇ ਹੋਏ ਐਲਾਨ ਕੀਤਾ ਗਿਆ ਹੈ, ਕਿ ਅੰਮਿ੍ਤ ਭਾਰਤ ਸਟੇਸ਼ਨ ਸਕੀਮ ਤਹਿਤ 102 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਅਤੇ ਨਵੀਨੀਕਰਨ ਨੂੰ ਮਨਜ਼ੂਰੀ ਮਿਲ ਗਈ ਹੈ | ਉਨ੍ਹਾਂ ਰੇਲਵੇ ਸਟੇਸ਼ਨ ਦੇ ਵਿਕਾਸ ਨੂੰ ਬਠਿੰਡਾ ਵਾਸੀਆਂ ਅਤੇ ਪੂਰੇ ਮਾਲਵਾ ਖੇਤਰ ਲਈ ਇਕ ਵੱਡੀ ਪ੍ਰਾਪਤੀ ਦੱਸਦੇ ਹੋਏ ਕਿਹਾ ਕਿ ਇਸ ਪ੍ਰੋਜੈਕਟ ਨਾਲ ਸ਼ਹਿਰ ਦੇ ਰੇਲਵੇ ਢਾਂਚੇ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਯਾਤਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਬਠਿੰਡਾ ਰੇਲਵੇ ਸਟੇਸ਼ਨ ਮਾਲਵਾ ਖੇਤਰ ਦੇ ਇਕ ਮਹੱਤਵਪੂਰਨ ਕੇਂਦਰ ਵਜੋਂ ਜਾਣਿਆ ਜਾਂਦਾ ਹੈ, ਬਠਿੰਡਾ ਰੇਲਵੇ ਸਟੇਸ਼ਨ ਮਾਲਵਾ ਖੇਤਰ ਵਿਚ ਵਪਾਰ, ਖੇਤੀਬਾੜੀ, ਰੱਖਿਆ ਗਤੀਵਿਧੀਆਂ ਅਤੇ ਯਾਤਰੀਆਂ ਦੀ ਆਵਾਜਾਈ ਲਈ ਇਕ ਮਹੱਤਵਪੂਰਨ ਕੇਂਦਰ ਹੈ | ਪੁਨਰ ਵਿਕਾਸ ਯੋਜਨਾ ਤਹਿਤ ਸਟੇਸ਼ਨ ਦੇ ਨਵੀਨੀਕਰਨ ਪ੍ਰੋਜੈਕਟ ਤਹਿਤ, ਸਟੇਸ਼ਨ ਨੂੰ ਆਧੁਨਿਕ ਯਾਤਰੀ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚੇ ਅਤੇ ਵਿਸ਼ਵ ਪੱਧਰੀ ਦਿੱਖ ਨਾਲ ਅਪਗ੍ਰੇਡ ਕੀਤਾ ਜਾਵੇਗਾ, ਤਾਂ ਜੋ ਯਾਤਰੀਆਂ ਨੂੰ ਪਹਿਲਾਂ ਨਾਲੋਂ ਕਿਤੇ ਵੱਧ ਸਹੂਲਤ ਅਤੇ ਆਰਾਮਦਾਇਕ ਸਫ਼ਰ ਦਾ ਅਨੁਭਵ ਮਿਲ ਸਕੇ | ਉਨ੍ਹਾਂ ਅੰਮਿ੍ਤ ਭਾਰਤ ਸਟੇਸ਼ਨ ਸਕੀਮ ਰਾਹੀ ਭਾਰਤੀ ਰੇਲਵੇ ਦੀ ਕਾਇਆ ਕਲਪ ਦੀ ਅਗਵਾਈ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਪਹਿਲਕਦਮੀ ਤਹਿਤ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ 'ਮਾਂ' ਦਿਵਸ ਨੂੰ ਸਮਰਪਿਤ: ਮਾਂਵਾਂ ਠੰਢੀਆਂ ਛਾਵਾਂ ਹੁੰਦੀਆਂ, ਸਾਰਾ ਆਲਮ ਕਹਿੰਦਾ... ਅਗਲੀ ਖ਼ਬਰ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ <br/>
Ad Position 24