16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

'ਆਪ' ਵਲੋਂ ਈ.ਡੀ. ਦੀ ਕਾਰਵਾਈ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮਾਨਸਾ, 10 ਮਈ (ਰਾਵਿੰਦਰ ਸਿੰਘ ਰਵੀ)- ਆਮ ਆਦਮੀ ਪਾਰਟੀ (ਆਪ) ਨੇ ਆਪਣੇ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਈ.ਡੀ. ਵਲੋਂ ਕੀਤੀ ਕਾਰਵਾਈ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਸਥਾਨਕ ਬੱਸ ਸਟੈਂਡ ਚੌਂਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਅਤੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਸੀ.ਬੀ.ਆਈ. ਤੇ ਈ.ਡੀ. ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ, ਜੋ ਕਦਾਚਿਤ ਉਚਿੱਤ ਨਹੀਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਪੰਜਾਬ 'ਚ ਈ.ਡੀ. ਦਾ ਦੁਰਉਪਯੋਗ ਕਰ ਕੇ ਸੂਬਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਡਰਾ ਧਮਕਾ ਕੇ ਬੀ.ਜੇ.ਪੀ. 'ਚ ਸ਼ਾਮਿਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਅਜਿਹੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਅਤੇ ਕਿਸੇ ਵੀ ਕੀਮਤ 'ਤੇ ਪਾਰਟੀ ਦਾ ਸਾਥ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਲੋਕਤੰਤਰ ਦਾ ਘਾਣ ਹੈ ਅਤੇ ਭਾਜਪਾ ਵਲੋਂ ਕੇਂਦਰ ਏਜੰਸੀਆਂ ਦੀ ਵਰਤੋਂ ਕਰ ਕੇ ਘਟੀਆ ਰਾਜਨੀਤੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ 'ਚ ਵੀ ਇਸ ਤਰ੍ਹਾਂ ਹੁੰਦਾ ਰਿਹਾ ਤਾਂ ਸੂਬੇ ਦੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਪਾਰਟੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੀਤ ਸਿੰਘ ਦੰਦੀਵਾਲ, ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਮਾ. ਵਰਿੰਦਰ ਸੋਨੀ, ਮਾਰਕਿਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਰਮੇਸ਼ ਕੁਮਾਰ ਖ਼ਿਆਲਾ, ਕਿਰਤਪਾਲ ਸਿੰਘ ਕਿਰਤੀ, ਸ਼ਰਨਜੀਤ ਕੌਰ ਰਾਮਗੜ੍ਹੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਜਾਗਰਣ ਕਰਵਾਉਣ ਲਈ ਲੱਖਦਾਤਾਰ ਸੇਵਾ ਮੰਡਲ ਦਾ ਸਨਮਾਨ <br/>
Ad Position 24