16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮਾਨਸਾ, 10 ਮਈ (ਰਾਵਿੰਦਰ ਸਿੰਘ ਰਵੀ)- ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਰਾਮਗੜ੍ਹੀਆ ਸਭਾ ਵਲੋਂ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਸਥਾਨਕ ਵਿਸ਼ਵਕਰਮਾ ਮੰਦਰ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਦੇ ਮਹਾਨ ਯੋਧੇ ਸਨ, ਜਿਨ੍ਹਾਂ ਸਿੱਖ ਕੌਮ ਦੀ ਰੱਖਿਆ ਲਈ ਕਈ ਜੰਗਾਂ ਬਹਾਦਰੀ ਨਾਲ ਲੜੀਆਂ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਗੁਰਮੇਲ ਸਿੰਘ ਠੇਕੇਦਾਰ, ਦਰਸ਼ਨ ਸਿੰਘ ਸਾਰੋ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ, ਸ਼ਰਨਜੀਤ ਕੌਰ ਰਾਮਗੜ੍ਹੀਆ, ਪਰਮਜੀਤ ਕੌਰ, ਮੇਜਰ ਸਿੰਘ, ਰਾਮ ਸਿੰਘ, ਹਰਜੀਤ ਸਿੰਘ ਸੱਗੂ, ਇੰਦਰਜੀਤ ਸਿੰਘ ਮੁਨਸ਼ੀ, ਗੁਰਜੀਤ ਸਿੰਘ ਠੇਕੇਦਾਰ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ ਕਾਕੂ, ਮਹਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕਲਸੀ, ਨਿਰਮਲ ਸਿੰਘ ਠੇਕੇਦਾਰ, ਅੰਮਿ੍ਤਪਾਲ ਸਿੰਘ ਧੀਮਾਨ, ਅਵਤਾਰ ਸਿੰਘ ਤਾਰੀ, ਮਨਦੀਪ ਸਿੰਘ, ਜਸਪਾਲ ਸਿੰਘ, ਅਮਨਦੀਪ ਸਿੰਘ ਬਿੱਟੂ, ਸਤਵੀਰ ਸਿੰਘ ਹੈਪੀ, ਗੁਰਮੀਤ ਸਿੰਘ ਬਬਲੂ, ਲਵਪ੍ਰੀਤ ਸਿੰਘ ਸੱਗੂ, ਅਵਤਾਰ ਸਿੰਘ ਨਾਮਧਾਰੀ, ਜਗਤਾਰ ਸਿੰਘ ਪੱਪੂ, ਲਖਵਿੰਦਰ ਸਿੰਘ ਸੋਨੀ, ਗੁਰਚਰਨ ਸਿੰਘ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਵਰਿੰਦਰ ਸੋਨੀ ਨੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਦੀ ਸੇਵਾ ਪ੍ਰਸ਼ੰਗਤਾ ਨਾਲ ਨਿਭਾਈ <br/> ਅਗਲੀ ਖ਼ਬਰ 'ਆਪ' ਵਲੋਂ ਈ.ਡੀ. ਦੀ ਕਾਰਵਾਈ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24