20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਤੀਜੇ ਦਿਨ ਤੱਕ 301 ਭਰੇ ਗਏ ਨਾਮਜ਼ਦਗੀ ਪੱਤਰ

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਠਿੰਡਾ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਚੋਣਾਂ ਸਬੰਧੀ 15 ਮਈ ਤੱਕ ਕੁੱਲ 301 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ¢ ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 70 ਨਾਮਜ਼ਦਗੀਆਂ ਭਰੀਆਂ ਗਈਆਂ¢ ਇਸੇ ਤਰ੍ਹਾਂ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 45, ਗੋਨਿਆਣਾ ਦੇ 13 ਵਾਰਡਾਂ ਲਈ 19, ਮੌੜ ਮੰਡੀ ਦੇ 17 ਵਾਰਡਾਂ ਲਈ 44 ਅਤੇ ਸੰਗਤ ਮੰਡੀ ਦੇ 9 ਵਾਰਡਾਂ ਲਈ 09 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ¢ ਜਦਕਿ ਕੋਟਫੱਤਾ ਦੇ 11 ਵਾਰਡਾਂ ਲਈ ਅਤੇ ਰਾਮਾਂ ਮੰਡੀ ਦੇ 15 ਵਾਰਡਾਂ ਲਈ ਅਜੇ ਕੋਈ ਵੀ ਨਾਮਜ਼ਦਗੀ ਪੱਤਰ ਭਰਿਆ ਨਹੀਂ ਗਿਆ | ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 30, ਮਲੂਕਾ ਦੇ 11 ਵਾਰਡਾਂ ਲਈ 23 ਨਾਮਜ਼ਦਗੀਆਂ ਭਰੀਆਂ ਗਈਆਂ ਅਤੇ ਨਗਰ ਪੰਚਾਇਤ ਭਗਤਾ ਭਾਈਕਾ ਦੇ 13 ਵਾਰਡਾਂ ਲਈ 27, ਨਥਾਣਾ ਦੇ 11 ਵਾਰਡਾਂ ਲਈ 06 ਲਹਿਰਾ ਮੁਹੱਬਤ ਦੇ 11 ਵਾਰਡਾਂ ਲਈ 06, ਭਾਈਰੂਪਾ ਦੇ 13 ਵਾਰਡਾਂ ਲਈ 13 ਅਤੇ ਕੋਠਾ ਗੁਰੂ ਦੇ 11 ਵਾਰਡਾਂ ਲਈ 09 ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ¢ ਜਦਕਿ ਕੋਟਸ਼ਮੀਰ ਦੇ 13 ਵਾਰਡਾਂ ਲਈ ਅਜੇ ਕਿਸੇ ਨੇ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ | ਨਾਮਜ਼ਦਗੀਆਂ ਭਰਨ ਦੀ 16 ਮਈ ਨੂੰ ਆਖ਼ਰੀ ਤਾਰੀਖ਼ ਹੈ, ਆਖ਼ਰੀ ਦਿਨ ਵੱਡੀ ਪੱਧਰ 'ਤੇ ਨਾਮਜ਼ਦਗੀ ਪੱਤਰ ਦਾਖਲ ਹੋਣ ਦਾ ਅਨੁਮਾਨ ਹੈ |
Ad Position 22
No active advertisement
ਪਿਛਲੀ ਖ਼ਬਰ 9 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਵਾਰਡ ਨੰਬਰ 3 ਨੂੰ ਮਿਲਿਆ ਸੇਵਾਦਾਰ ਅਤੇ ਇਮਾਨਦਾਰ ਉਮੀਦਵਾਰ- ਬੌਬੀ ਲਹਿਰੀ <br/>
Ad Position 24