19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੂੰਗੀ ਦੀ ਫ਼ਸਲ 'ਚ ਤੰਬਾਕੂ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਲਈ ਕਿਸਾਨ ਚੌਕਸ ਰਹਿਣ

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਗਰਮੀ ਰੁੱਤ 'ਚ ਮੂੰਗੀ ਦੀ ਫ਼ਸਲ ਦੇ ਕੁਝ ਖੇਤਾਂ ਵਿਚ ਤੰਬਾਕੂ ਸੁੰਡੀ ਦਾ ਹਮਲਾ ਦੇਖਣ ਵਿਚ ਆਇਆ ਹੈ | ਇਸ ਕੀੜੇ ਦੀਆਂ ਛੋਟੀਆਂ ਸੁੰਡੀਆਂ ਕਾਲੇ ਰੰਗ ਦੀਆਂ ਹੁੰਦੀਆਂ ਹਨ, ਜਦਕਿ ਵੱਡੀਆਂ ਸੁੰਡੀਆਂ ਦਾ ਰੰਗ ਗੂੜ੍ਹਾ ਹਰਾ ਹੋ ਜਾਂਦਾ ਹੈ ਅਤੇ ਉਨ੍ਹਾਂ ਦੇ ਸਰੀਰ ਉੱਤੇ ਕਾਲੇ ਰੰਗ ਦੇ ਤਿਕੋਣੇ ਧੱਬੇ ਪਾਏ ਜਾਂਦੇ ਹਨ | ਇਸ ਕੀੜੇ ਦੇ ਪਤੰਗੇ ਪੱਤਿਆਂ ਦੇ ਹੇਠਲੇ ਪਾਸੇ ਝੁੰਡਾਂ ਵਿਚ ਅੰਡੇ ਦਿੰਦੇ ਹਨ, ਜੋ ਭੂਰੇ ਰੰਗ ਦੇ ਵਾਲਾਂ ਨਾਲ ਢੱਕੇ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਅੰਡਿਆਂ ਵਿਚੋਂ ਨਿਕਲਣ ਤੋਂ ਬਾਅਦ ਛੋਟੀਆਂ ਸੁੰਡੀਆਂ ਝੁੰਡਾਂ ਵਿਚ ਪੱਤਿਆਂ ਦਾ ਹਰਾ ਮਾਦਾ ਖਾ ਕੇ ਪੱਤਿਆਂ ਨੂੰ ਛਾਣਨੀ ਵਰਗਾ ਕਰ ਦਿੰਦੀਆਂ ਹਨ | ਬਾਅਦ ਵਿਚ ਵੱਡੀਆਂ ਸੁੰਡੀਆਂ ਖੇਤ ਵਿਚ ਖਿੱਲਰ ਕੇ ਫ਼ਸਲ ਨੂੰ ਵੱਡਾ ਨੁਕਸਾਨ ਪਹੁੰਚਾਉਂਦੀਆਂ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਦਾ ਨਿਯਮਿਤ ਸਰਵੇਖਣ ਕਰਦੇ ਰਹਿਣ | ਜੇਕਰ ਤੰਬਾਕੂ ਸੁੰਡੀ ਦਾ ਹਮਲਾ ਨਜ਼ਰ ਆਵੇ ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਅੰਡਿਆਂ ਅਤੇ ਛੋਟੀਆਂ ਸੁੰਡੀਆਂ ਵਾਲੇ ਪੱਤਿਆਂ ਨੂੰ ਤੁਰੰਤ ਤੋੜ ਕੇ ਨਸ਼ਟ ਕੀਤਾ ਜਾਵੇ, ਤਾਂ ਜੋ ਇਸ ਕੀੜੇ ਦੇ ਫੈਲਾਅ ਨੂੰ ਸਮੇਂ-ਸਿਰ ਰੋਕਿਆ ਜਾ ਸਕੇ | ਮੂੰਗੀ ਦੀ ਫ਼ਸਲ ਵਿੱਚ ਚਿੱਟੀ ਮੱਖੀ ਦਾ ਹਮਲਾ ਵੀ ਸੰਭਾਵਿਤ ਹੈ | ਇਸ ਦੀ ਰੋਕਥਾਮ ਲਈ ਖੇਤਾਂ ਵਿਚ ਯੈਲੋ ਸਟਿੱਕੀ ਟਰੈਪ ਲਗਾਏ ਜਾਣ ਅਤੇ ਲੋੜ ਪੈਣ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕੀਟਨਾਸ਼ਕ ਸਪਰੇ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਮਾਰਚ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਨਗਰ ਕੌਂਸਲ ਚੋਣਾਂ ਸੰਬੰਧੀ ਮੀਟਿੰਗ ਹੋਈ <br/>
Ad Position 24