19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਸੇਵਕ ਯੂਨੀਅਨ ਵਲੋਂ ਤਲਵੰਡੀ ਸਾਬੋ 'ਚ ਜ਼ੋਰਦਾਰ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 16-05-2026
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਨਗਰ ਕੌਂਸਲ ਤਲਵੰਡੀ ਸਾਬੋ ਦਫਤਰ ਅੱਗੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠੇ ਨਗਰ ਦੇ ਸਫ਼ਾਈ ਸੇਵਕਾਂ ਨੇ ਬੀਤੇ ਕੱਲ੍ਹ ਹੜਤਾਲ ਦੇ ਅੱਠਵੇਂ ਦਿਨ ਸਫ਼ਾਈ ਵਾਲੇ ਝਾੜੂ ਲੈ ਕੇ ਪੰਜਾਬ ਸਰਕਾਰ ਖਿਲਾਫ ਸ਼ਹਿਰ ਅੰਦਰ ਜ਼ੋਰਦਾਰ ਰੋਸ ਮੁਜ਼ਾਹਰਾ ਕਰਦਿਆਂ ਨਿਸ਼ਾਨ ਏ ਖ਼ਾਲਸਾ ਚੌਕ 'ਚ ਪਹੁੰਚ ਕੇ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਉਕਤ ਮੁਜ਼ਾਹਰੇ 'ਚ ਸਫ਼ਾਈ ਸੇਵਕਾਂ ਦੇ ਨਾਲ ਨਾਲ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਯੂਨੀਅਨ ਨੇ ਵੀ ਸ਼ਮੂਲੀਅਤ ਕੀਤੀ | ਮੁਜ਼ਾਹਰੇ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਆਊਟਸੋਰਸ ਸਫ਼ਾਈ ਮੁਲਾਜ਼ਮਾਂ, ਕਲੈਰੀਕਲ ਕਾਮੇ, ਇਲੈਕਟ੍ਰੀਸ਼ਨ, ਪਲੰਬਰ, ਮਾਲੀ, ਸੇਵਾਦਾਰ, ਚੌਕੀਦਾਰ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੋਈ ਧਿਆਨ ਨਹੀ ਦਿੱਤਾ | ਉਨ੍ਹਾਂ ਕਿਹਾ ਕਿ ਮੁਲਾਜ਼ਮ ਮੰਗਾਂ ਜਿਵੇਂ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਠੇਕੇਦਾਰੀ ਪ੍ਰਥਾ ਬੰਦ ਕਰਵਾਉਣੀ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨੀ, ਸਫ਼ਾਈ ਕਰਮਚਾਰੀਆਂ ਦੀ ਭਰਤੀ ਵਿਚ ਰੋਸਟਰ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਸੀ ਪਰ ਸੂਬਾ ਸਰਕਾਰ ਜਾਂ ਉਨਾਂ ਦੇ ਨੁਮਾਇੰਦਿਆਂ ਦੇ ਕੰਨਾਂ ਤੇ ਜੂੰ ਤੱਕ ਨਹੀ ਸਰਕੀ ਜਿਸ ਕਰਕੇ ਅੱਜ ਸੂਬਾ ਇਕਾਈ ਦੇ ਸੱਦੇ ਤੇ ਸਰਕਾਰ ਵਲੋਂ ਬਣਾਈ 10 ਸਾਲਾ ਨੀਤੀ ਦੀਆਂ ਕਾਪੀਆਂ ਸਾੜਨ ਲਈ ਅੱਜ ਮੁਜ਼ਾਹਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੁਜ਼ਾਹਰੇ ਰਾਹੀਂ ਜਿੱਥੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ ਉੱਥੇ ਆਮ ਲੋਕਾਂ ਨੂੰ ਵੀ ਦੱਸਿਆ ਗਿਐ ਕਿ ਉਨ੍ਹਾਂ ਦੀ ਹੜਤਾਲ ਬੇਵਜ੍ਹਾ ਨਹੀ ਹੈ | ਮੁਜ਼ਾਹਰੇ ਦੌਰਾਨ ਵੱਡੀ ਪੱਧਰ ਤੇ ਸਫ਼ਾਈ ਸੇਵਕ ਅਤੇ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦੇ ਮੌਜੂਦ ਰਹੇ | ਮਹਿਲਾ ਸਫ਼ਾਈ ਮੁਲਾਜ਼ਮਾਂ ਨੇ ਇਸ ਮੌਕੇ ਥਾਲੀਆਂ ਖੜਕਾ ਕੇ ਸੂਬਾ ਸਰਕਾਰ ਖਿਲਾਫ ਨਾਰਾਜ਼ਗੀ ਜਤਾਈ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਮਾਰਚ <br/>
Ad Position 24