19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਮਾਮਲਾ ਸੜਕਾਂ ਕਿਨਾਰੇ ਖੜ੍ਹਦੀਆਂ ਰੇਹੜੀਆਂ ਖਿਲਾਫ ਮੁਹਿੰਮ ਚਲਾਉਣ ਦਾ' ਸਮਾਜ ਸੇਵੀ ਆਗੂਆਂ ਦੀ ਗਿ੍ਫ਼ਤਾਰੀ ਵਿਰੁੱਧ ਹੋਈ ਇਕੱਤਰਤਾ 'ਚ ਪ੍ਰਸ਼ਾਸਨ ਸਖ਼ਤ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ 'ਚ ਸੜਕਾਂ ਕਿਨਾਰੇ ਖੜ੍ਹਦੀਆਂ ਫਲ-ਸਬਜ਼ੀਆਂ ਵਾਲੀਆਂ ਰੇਹੜੀਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀ ਆਗੂਆਂ ਖਿਲਾਫ ਪੁਲਿਸ ਵਲੋਂ ਮੁਕੱਦਮਾ ਦਰਜ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ, ਜਿਸ ਵਿਰੁੱਧ ਸਮਾਜ ਸੇਵੀ ਸੰਸਥਾਵਾਂ ਵਲੋਂ ਸਥਾਨਕ ਬੰਗਲੇ ਵਾਲੀ ਧਰਮਸ਼ਾਲਾ 'ਚ ਸੱਦੀ ਇਕੱਤਰਤਾ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਦਬਾਓ ਹੇਠ ਕੀਤੀ ਕਾਰਵਾਈ ਕਰਾਰ ਦਿੱਤਾ ਗਿਆ | ਜਦੋਂਕਿ ਇਸ ਮਾਮਲੇ 'ਚ ਬੀਤੇ ਕੱਲ੍ਹ ਗਿ੍ਫ਼ਤਾਰ ਕੀਤੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਅਤੇ ਦਲਬੀਰ ਸਿੰਘ ਨੂੰ ਅਦਾਲਤੀ ਹੁਕਮਾਂ ਤਹਿਤ ਕੇਂਦਰੀ ਜੇਲ੍ਹ ਬਠਿੰਡਾ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼ਹਿਰ 'ਚ ਰੇਹੜੀਆਂ ਵਾਲਿਆਂ ਨੇ ਥਾਂ-ਥਾਂ ਮਨਮਰਜ਼ੀ ਨਾਲ ਕਬਜ਼ੇ ਜਮਾਏ ਹੋਏ ਹਨ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਇਸ ਦੇ ਸੁਧਾਰ ਵੱਲ ਜ਼ਿਲ੍ਹਾ ਪ੍ਰਸ਼ਾਸਨ ਜਾਂ ਨਗਰ ਨਿਗਮ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਹੈ ਤੇ ਹੁਣ ਜਦੋਂ ਰੇਹੜੀਆਂ ਵਾਲਿਆਂ ਖਿਲਾਫ ਸਮਾਜ ਸੇਵੀ ਆਗੂਆਂ ਨੇ ਆਵਾਜ਼ ਉੇਠਾਈ ਹੈ ਤਾਂ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ 'ਤੇ ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਦੋਸ਼ ਲਗਾਏ ਕਿ ਇਸ ਪਿੱਛੇ ਵੋਟਾਂ ਦੀ ਰਾਜਨੀਤੀ ਹੈ ਤੇ ਨਿਗਮ ਚੋਣਾਂ 'ਚ ਇਸ ਦਾ ਲਾਭ ਲੈਣ ਲਈ ਅੰਦਰਖਾਤੇ ਰੇਹੜੀਆਂ ਵਾਲਿਆਂ ਦਾ ਪੱਖ ਪੂਰਿਆ ਜਾ ਰਿਹਾ | ਆਗੂਆਂ ਨੇ ਕਿਹਾ ਕਿ ਦਰਜ ਮੁਕੱਦਮੇ ਨੂੰ ਤਰੰਤ ਰੱਦ ਕਰਦਿਆਂ ਗਿ੍ਫ਼ਤਾਰ ਕੀਤੇ ਸਮਾਜ ਸੇਵੀ ਤੁਰੰਤ ਰਿਹਾ ਕੀਤੇ ਜਾਣ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਦੌਰਾਨ ਉਹ ਰੇਹੜੀ ਚਾਲਕ ਵੀ ਇਕੱਠ 'ਚ ਪੁੱਜੇ, ਜਿਨ੍ਹਾਂ ਦੇ ਬਿਆਨ 'ਤੇ ਮੁਕੱਦਮਾ ਦਰਜ ਹੋਇਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਬੰਧਿਤ ਠੇਕੇਦਾਰ ਨੇ ਗੁੰਮਰਾਹ ਕਰਕੇ ਇਹ ਕਾਰਵਾਈ ਕਰਵਾਈ ਹੈ, ਜਦੋਂਕਿ ਉਨ੍ਹਾਂ ਨੂੰ ਕਿਸੇ ਆਗੂ ਨੇ ਕੁਝ ਨਹੀਂ ਕਿਹਾ ਤੇ ਉਹ ਕਿਸੇ ਨੂੰ ਜਾਣਦੇ ਵੀ ਨਹੀਂ ਹਨ | ਦੂਜੇ ਪਾਸੇ ਰੇਹੜੀ ਚਾਲਕਾਂ ਵਲੋਂ ਸਥਾਨਕ ਰੋਜ਼ ਗਾਰਡਨ ਵਿਖੇ ਇਕੱਠ ਕਰਕੇ ਪ੍ਰਣ ਕੀਤਾ ਗਿਆ ਕਿ ਉਹ ਰੇਹੜੀਆਂ ਲਗਾਉਣ ਸਮੇਂ ਕਿਸੇ ਤਰ੍ਹਾਂ ਦੀ ਆਵਾਜਾਈ ਵਿਚ ਵਿਘਨ ਨਹੀਂ ਪੈਣ ਦੇਣਗੇ ਤੇ ਪ੍ਰਸ਼ਾਸਨ ਨੇ ਕਾਇਦੇ-ਕਾਨੂੰਨ ਅਨੁਸਾਰ ਕੰਮ ਕਰਨਗੇ ਅਤੇ ਇਸ ਸੁਧਾਰ ਨੂੰ ਯਕੀਨੀ ਬਣਾਉਣ ਲਈ ਆਪਣੀ 25 ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾ ਕੇ ਕੰਮ ਕਰਨਗੇ | ਨਗਰ ਨਿਗਮ ਚੋਣਾਂ ਦੀ ਸਰਗਰਮੀ ਦੌਰਾਨ ਇਹ ਮਾਮਲਾ ਵੀ ਪੂਰਾ ਗਰਮ ਹੈ, ਜੋ ਆਉਣ ਵਾਲੇ ਦਿਨਾਂ 'ਚ ਹੋਰ ਭਖ ਸਕਦਾ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24