19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 16-05-2026
ਸੰਗਤ ਮੰਡੀ, 15 ਮਈ (ਸੁਖਤੇਜ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਦੇ ਨਤੀਜਿਆਂ ਵਿਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਦੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਖੇਤਰ ਵਿਚ ਆਪਣਾ ਅਤੇ ਇਲਾਕੇ ਦਾ ਮਾਣ ਵਧਾਇਆ ਹੈ¢ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਅਮਨਦੀਪ ਕÏਰ ਨੇ ਦੱਸਿਆ ਕਿ ਪੀ.ਐਸ.ਈ.ਬੀ. ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਵਿਦਿਆਰਥਣ ਜੈਸਮੀਨ ਕÏਰ ਨੇ 95.38 ਫ਼ੀਸਦੀ ਲਖਵਿੰਦਰ ਕÏਰ ਨੇ 93 ਫ਼ੀਸਦੀ ਅਤੇ ਅਮਨਦੀਪ ਕੌਰ ਨੇ 92.46 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਕ੍ਰਮਵਾਰ ਪਹਿਲਾ, ਦੂਸਰਾ, ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ¢ 12ਵੀਂ ਸ਼੍ਰੇਣੀ ਦੇ ਸਾਇੰਸ ਗਰੁੱਪ ਦੇ ਵਿਦਿਆਰਥੀ ਖੁਸ਼ਦੀਪ ਸਿੰਘ ਨੇ 96.80 ਫ਼ੀਸਦੀ ਨੰਬਰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ¢ ਇਸ ਦੇ ਨਾਲ ਹੀ ਰਾਜਵੀਰ ਕÏਰ ਨੇ 96.40 ਅੰਕ ਪ੍ਰਾਪਤ ਕਰਦਿਆਂ ਦੂਜਾ ਸਥਾਨ ਅਤੇ ਜਸਦੀਪ ਸਿੰਘ ਨੇ 96.20 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ¢ 12ਵੀਂ ਸ਼੍ਰੈਣੀ ਦੇ ਆਰਟਸ ਗਰੁੱਪ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 94.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਮਨਵੀਰ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਦਿਆਂ ਦੂਜਾ ਸਥਾਨ ਅਤੇ ਰਣਦੀਪ ਕੌਰ ਨੇ 89.20 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ¢ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੇ ਦਸਵੀਂ ਅਤੇ ਬਾਰਵੀਂ ਦੋਨਾਂ ਸ੍ਰੇਣੀਆਂ ਦੇ ਨਤੀਜ਼ੇ 100 ਫੀਸਦੀ ਰਹੇ ਹਨ ਸਕੂਲ ਦੁਆਰਾ ਸ਼ਾਨਦਾਰ ਨਤੀਜ਼ੇ ਪ੍ਰਾਪਤ ਕਰਨ ਦਾ ਇਹ ਕਾਰਨਾਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਸਾਬਕਾ ਆਈ.ਏ.ਐਸ ਦੀ ਯੋਗ ਰਹਿਨੁਮਾਈ ਸਦਕਾ ਸੰਭਵ ਹੋਇਆ ਹੈ¢ ਇਸ ਮੌਕੇ ਪਿ੍ੰਸੀਪਲ ਨੇ ਸਮੂਹ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਸਟਰੀਮ ਵਿਚ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ ਅਗਲੀ ਖ਼ਬਰ 'ਮਾਮਲਾ ਸੜਕਾਂ ਕਿਨਾਰੇ ਖੜ੍ਹਦੀਆਂ ਰੇਹੜੀਆਂ ਖਿਲਾਫ ਮੁਹਿੰਮ ਚਲਾਉਣ ਦਾ' ਸਮਾਜ ਸੇਵੀ ਆਗੂਆਂ ਦੀ ਗਿ੍ਫ਼ਤਾਰੀ ਵਿਰੁੱਧ ਹੋ...
Ad Position 24