19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੈਡੀਕਲ ਸਟਰੀਮ ਵਿਚ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ

Ad Position 21
No active advertisement
ਅਜੀਤ ਡੈਸਕ 16-05-2026
ਤਲਵੰਡੀ ਸਾਬੋ, 15 ਮਈ (ਰਵਜੋਤ ਸਿੰਘ ਰਾਹੀ)-ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡੀਕਲ ਸਟਰੀਮ ਵਿਚ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ | ਇੱਥੋਂ ਜਾਰੀ ਪ੍ਰੈਸ ਨੋਟ ਮੁਤਾਬਿਕ ਅਕਾਲ ਅਕੈਡਮੀ ਦਦੇਹਰ ਸਾਹਿਬ ਦੇ ਵਿਦਿਆਰਥੀ ਗੁਰਬੀਰ ਸਿੰਘ ਨੇ ਮੈਡੀਕਲ ਸਟਰੀਮ ਵਿਚ 98.4 ਫੀਸਦੀ ਅੰਕ ਪ੍ਰਾਪਤ ਕੀਤੇ, ਜਦਕਿ ਅਕਾਲ ਅਕੈਡਮੀ ਰੀਠਖੇੜੀ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਵੀ ਮੈਡੀਕਲ ਸਟਰੀਮ ਵਿਚ 98.4 ਫੀਸਦੀ ਅੰਕ ਹਾਸਲ ਕਰਕੇ ਸਟੇਟ ਪੱਧਰ 'ਤੇ ਪਹਿਲਾ ਅਤੇ ਨੈਸ਼ਨਲ ਪੱਧਰ 'ਤੇ ਚੌਥਾ ਸਥਾਨ ਹਾਸਲ ਕਰਕੇ ਅਕਾਲ ਅਕੈਡਮੀਆਂ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਪ੍ਰਬੰਧਕਾਂ ਦੱਸਿਆ ਕਿ ਜਸ਼ਨਦੀਪ ਕੌਰ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਮਾਤਾ ਭੋਲੀ ਸਕੀਮ ਅਧੀਨ ਸਿੱਖਿਆ ਪ੍ਰਾਪਤ ਕਰ ਰਹੀ ਹੈ ਅਤੇ ਈ. ਟੀ. ਐੱਸ. ਪ੍ਰੋਜੈਕਟ ਰਾਹੀਂ ਸਪਾਂਸਰਡ ਵਿਦਿਆਰਥਣ ਹੈ | ਉਸ ਦੀ ਇਸ ਪ੍ਰਾਪਤੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਟਰੱਸਟ ਵਲੋਂ ਲੋੜਵੰਦ ਅਤੇ ਹੋਣਹਾਰ ਬੱਚਿਆਂ ਨੂੰ ਦਿੱਤਾ ਜਾ ਰਿਹਾ ਸਹਿਯੋਗ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇ ਰਿਹਾ ਹੈ | ਅਕੈਡਮੀਆਂ ਦੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ 'ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਹਮੇਸ਼ਾ ਹੀ ਪਿੰਡਾਂ ਦੇ ਬੱਚਿਆਂ ਨੂੰ ਉੱਚ-ਮਿਆਰੀ, ਮੁੱਲਾਂ ਆਧਾਰਿਤ ਅਤੇ ਆਧਿਆਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ | ਪ੍ਰਬੰਧਕਾਂ ਕਿਹਾ ਕਿ ਇਹ ਪ੍ਰਾਪਤੀਆਂ ਪਦਮ ਸ਼੍ਰੀ, ਸ਼੍ਰੋਮਣੀ ਪੰਥ ਰਤਨ, ਵਿਦਿਆ ਮਾਰਤੰਡ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਵਿਦਿਆ ਪ੍ਰਤੀ ਮਹਾਨ ਸੁਪਨੇ ਅਤੇ ਦੂਰਦਰਸ਼ੀ ਸੋਚ ਦਾ ਜੀਵੰਤ ਪ੍ਰਮਾਣ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਤਾਵਰਨ ਅਨੁਕੂਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਰਾਸ਼ਟਰੀ ਕਾਨਫਰੰਸ ਕਰਵਾਈ ਅਗਲੀ ਖ਼ਬਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24