19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਤਾਵਰਨ ਅਨੁਕੂਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਰਾਸ਼ਟਰੀ ਕਾਨਫਰੰਸ ਕਰਵਾਈ

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਭੂਗੋਲ ਵਿਭਾਗ ਵਲੋਂ ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾਰੀ ਦੀ ਅਗਵਾਈ ਹੇਠ ਆਈਆਈਪੀਜੀ ਅਤੇ ਆਰਐਮਪੀ ਦੇ ਸਹਿਯੋਗ ਨਾਲ 'ਵਾਤਾਵਰਣ ਅਨੁਕੂਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ: ਪ੍ਰਭਾਵ, ਚੁਣੌਤੀਆਂ ਅਤੇ ਸਥਿਰਤਾ ਵੱਲ ਰਾਹ' ਵਿਸ਼ੇ 'ਤੇ ਰਾਸ਼ਟਰੀ ਕਾਨਫਰੰਸ ਕਰਵਾਈ ਗਈ | ਕਾਨਫਰੰਸ ਵਿਚ ਨੀਤੀ ਨਿਰਧਾਰਕਾਂ, ਵਿਦਵਾਨਾਂ, ਖੇਤੀਬਾੜੀ ਮਾਹਿਰਾਂ ਅਤੇ ਕਿਸਾਨ ਆਗੂਆਂ ਨੇ ਹਿੱਸਾ ਲਿਆ ਅਤੇ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਧਾਨ ਦੀ ਖੇਤੀ ਦੇ ਵਿਕਲਪਾਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਕਾਨਫਰੰਸ ਦਾ ਮੁੱਖ ਉਦੇਸ਼ ਪਰਾਲੀ ਸਾੜਨ ਨਾਲ ਪੈਦਾ ਹੋ ਰਹੀਆਂ ਵਾਤਾਵਰਣਕ ਅਤੇ ਸਮਾਜਿਕ-ਆਰਥਿਕ ਸਮੱਸਿਆਵਾਂ ਦੇ ਹੱਲ ਖੋਜਣਾ ਅਤੇ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਸੀ | ਕਾਨਫਰੰਸ ਵਿਚ ਸਾਬਕਾ ਸੰਸਦ ਮੈਂਬਰ ਅਤੇ ਆਰਐਮਪੀ ਦੇ ਉਪ ਪ੍ਰਧਾਨ ਡਾ. ਵਿਨੈ ਸਹਸ੍ਰਬੁੱਧੇ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਪਦਮ ਸ਼੍ਰੀ ਸਨਮਾਨਿਤ ਪ੍ਰਗਤੀਸ਼ੀਲ ਕਿਸਾਨ ਕਨਵਲ ਸਿੰਘ ਚੌਹਾਨ, ਮਹਾਰਾਸ਼ਟਰ ਸਰਕਾਰ ਦੇ ਰਾਜ ਖੇਤੀਬਾੜੀ ਮੁੱਲ ਆਯੋਗ ਦੇ ਚੇਅਰਮੈਨ ਪਾਸ਼ਾ ਪਟੇਲ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਭੁਪਿੰਦਰ ਸਿੰਘ ਮਾਨ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਪੁਸ਼ਪਿੰਦਰ ਸਿੰਘ ਗਿੱਲ, ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਜੈ ਸ਼ਰਮਾ, ਡਾ. ਮਨੀਸ਼, ਪ੍ਰੋ. ਰਾਜਨ ਭੰਡਾਰੀ ਅਤੇ ਡਾ. ਭਾਰਤੀ ਸਮੇਤ ਕਈ ਵਿਸ਼ੇਸ਼ ਮਹਿਮਾਨ ਹਾਜ਼ਰ ਰਹੇ | ਡਾ. ਵਿਨੈ ਸਹਸ੍ਰਬੁੱਧੇ ਨੇ ਆਪਣੇ ਸੰਬੋਧਨ ਦੌਰਾਨ ਵਾਤਾਵਰਣ ਅਨੁਕੂਲ ਖੇਤੀ ਲਈ ਨੀਤੀ ਅਧਾਰਿਤ ਅਤੇ ਸਮੁਦਾਇਕ ਸੋਚ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਪਿੰਡਾਂ ਦੇ ਵਿਕਾਸ, ਵਾਤਾਵਰਣ ਸੁਰੱਖਿਆ ਅਤੇ ਕਿਸਾਨ ਭਲਾਈ ਨਾਲ ਜੋੜਨਾ ਲਾਜ਼ਮੀ ਹੈ | ਸ੍ਰੀ ਪਾਸ਼ਾ ਪਟੇਲ ਨੇ ਫਸਲਾਂ ਵਿੱਚ ਵੱਖਰਾਪਣ ਅਤੇ ਪਰਯਾਵਰਣ-ਅਨੁਕੂਲ ਖੇਤੀ ਪ੍ਰਣਾਲੀਆਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਪ੍ਰੋ. (ਡਾ.) ਆਦਰਸ਼ ਪਾਲ ਵਿਗ ਨੇ ਉੱਤਰੀ ਭਾਰਤ ਵਿੱਚ ਪਰਾਲੀ ਸਾੜਨ ਕਾਰਨ ਵਾਤਾਵਰਣ ਅਤੇ ਲੋਕ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਪਦਮ ਸ਼੍ਰੀ ਸਨਮਾਨਿਤ ਕਨਵਲ ਸਿੰਘ ਚੌਹਾਨ ਨੇ ਖੇਤਾਂ ਵਿੱਚ ਹੀ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨਾਲ ਜੁੜੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕਿਸਾਨ ਅਧਾਰਿਤ ਨਵੀਆਂ ਤਕਨੀਕਾਂ ਨੂੰ ਅਪਣਾਉਣ 'ਤੇ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਬਾਲਿਆਂਵਾਲੀ-ਲਹਿਰਾ ਮੁਹੱਬਤ ਮਾਰਗ 'ਤੇ ਲਸਾੜਾ ਡਰੇਨ ਦਾ ਤੰਗ ਪੁਲ ਹਾਦਸਿਆਂ ਨੂੰ ਦੇ ਰਿਹੈ ਸੱਦਾ ਅਗਲੀ ਖ਼ਬਰ ਮੈਡੀਕਲ ਸਟਰੀਮ ਵਿਚ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ
Ad Position 24