ਭੀਖੀ, 16 ਮਈ (ਸਹੋਤਾ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਾ ਵਿਖੇ ਸਵ: ਅੰਜੂ ਸਿੰਗਲਾ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ਼ਰਧਾਂਜਲੀ ਭੇਟ ਕਰਦਿਆਂ ਪਿ੍ੰਸੀਪਲ ਕਿਰਨ ਰਤਨ ਅਤੇ ਹੋਰਨਾਂ ਬੁਲਾਰਿਆਂ ਨੇ ਉਨ੍ਹਾਂ ਦੇ ਜੀਵਨ ਅਤੇ ਸੇਵਾਵਾਂ ਨੂੰ ਯਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਇਲਾਕੇ ਦਾ ਪਹਿਲਾ ਸੀ.ਬੀ.ਐਸ.ਈ. ਸਕੂਲ ਸੀ, ਜਿਸ ਨੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਪਛਾਣ ਬਣਾਈ | ਉਨ੍ਹਾਂ ਦੱਸਿਆ ਕਿ ਸਵ: ਅੰਜੂ ਸਿੰਗਲਾ ਦੀ ਮਿਹਨਤ ਸਦਕਾ ਇਸ ਸਕੂਲ ਨੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ, ਜਿਸ ਸਦਕਾ ਅੱਜ ਇਲਾਕੇ ਦੇ ਕਰੀਬ 40 ਪਿੰਡਾਂ ਦੇ ਵਿਦਿਆਰਥੀ ਇੱਥੋਂ ਸਿੱਖਿਆ ਪ੍ਰਾਪਤ ਕਰ ਕੇ ਦੇਸ਼-ਵਿਦੇਸ਼ ਵਿੱਚ ਚੰਗੇ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਰਹੇ ਹਨ |