15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਵਲੋਂ ਅਰਥੀ ਫੂਕ ਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 17-05-2026
ਚਾਉਕੇ, 16 ਮਈ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੇ ਵਲੋਂ ਪੰਜਾਬ ਦੇ ਰਾਜਪਾਲ ਅਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ¢ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਤੋਂ ਲੈ ਕੇ ਨੈਸ਼ਨਲ ਹਾਈਵੇ ਤੱਕ ਮੁਜ਼ਾਹਰਾ ਕਰਕੇ ਬੀ.ਜੇ.ਪੀ. ਵਿਰੁੱਧ ਨਾਅਰੇਬਾਜ਼ੀ ਕੀਤੀ ਗਈ¢ ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ ਜੋ ਕੱਲ੍ਹ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਪਾਣੀਆਂ ਸਬੰਧੀ ਮੰਗ ਪੱਤਰ ਦੇਣ ਗਏ ਕਿਸਾਨਾਂ ਨੂੰ ਚੰਡੀਗੜ੍ਹ 'ਚ ਦਾਖ਼ਲ ਹੋਣ ਤੋਂ ਰੋਕਣ ਵੇਲੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ¢ ਉਸ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਾਰੇ ਪੰਜਾਬ 'ਚ ਪੁਤਲੇ ਫੂਕ ਮੁਜ਼ਾਹਰੇ ਕੀਤੇ ਗਏ ਹਨ ਅਤੇ ਬਲਾਕ ਰਾਮਪੁਰਾ ਦਾ ਰੋਸ ਮੁਜ਼ਾਹਰਾ ਪਿੰਡ ਰਾਮਪੁਰਾ ਵਿਖੇ ਕੀਤਾ ਗਿਆ ਹੈ¢ ਉਨ੍ਹਾਂ ਬੀਤੇ ਕੱਲ੍ਹ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਵਰਗੇ ਬਲ ਪ੍ਰਯੋਗ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਭਾਜਪਾ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ¢ ਅੱਜ ਦੇ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਗੁਲਾਬ ਸਿੰਘ ਜਿਉਂਦ, ਬੂਟਾ ਸਿੰਘ ਬੱਲ੍ਹੋ, ਬਲਦੇਵ ਸਿੰਘ ਚਾਉਕੇ, ਸਗਨਦੀਪ ਸਿੰਘ ਜਿਉਂਦ, ਪ੍ਰੀਤਮ ਸਿੰਘ ਪਿੱਥੋ, ਬਿੰਦਰ ਸਿੰਘ ਜੈਦ, ਅਮਨਾ ਚਾਉਕੇ, ਦਰਸ਼ਨ ਸਿੰਘ ਖੋਖਰ, ਭੂਰਾ ਸਿੰਘ ਡਿੱਖ ਸਮੇਤ ਵੱਡੀ ਗਿਣਤੀ 'ਚ ਕਿਸਾਨ ਅਤੇ ਔਰਤਾਂ ਵੀ ਸ਼ਾਮਿਲ ਸਨ¢

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਅਤੇ ਕੁਲ ਹਿੰਦ ਕਿਸਾਨ ਸਭਾ ਨੇ ਕੇਂਦਰ ਅਤੇ ਗਵਰਨਰ ਪੰਜਾਬ ਦਾ ਪੁਤਲਾ ਫੂਕਿ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਥੇਬੰਦੀਆਂ ਵਲੋਂ ਰਾਜਪਾਲ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ...
Ad Position 24