15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੂਬੇ ਦੇ ਹਜ਼ਾਰਾਂ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਮਾਰਚ ਅੱਜ <br/>

Ad Position 21
No active advertisement
ਅਜੀਤ ਡੈਸਕ 17-05-2026
ਬਠਿੰਡਾ, 16 ਮਈ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਭਰ ਦੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 'ਪੁਰਾਣਾ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤਾ ਬਹਾਲੀ ਮੋਰਚੇ' ਵਲੋਂ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਤੋਂ ਪਹਿਲਾਂ ਮੋਹਾਲੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ |
ਇਸ ਸਬੰਧੀ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਬਠਿੰਡਾ ਦੇ ਕਨਵੀਨਰ ਅੰਮਿ੍ਤਪਾਲ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਦੀਆਂ ਇਕ ਦਰਜਨ ਤੋਂ ਵੱਧ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ (17 ਮਈ) ਨੂੰ ਮੋਹਾਲੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਭਰ ਦੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ 'ਚ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਨਗਰ ਪੰਚਾਇਤ ਲਹਿਰਾ ਮੁਹੱਬਤ ਦੀ ਚੋਣ ਲਈ ਨਾਮਜ਼ਦਗੀ ਪੇਪਰ ਦਾਖਲ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 150 ਨਸ਼ੀਲੇ ਕੈਪਸੂਲਾਂ ਅਤੇ 12 ਗ੍ਰਾਮ ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ <br/>
Ad Position 24