15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਨੇ ਨਗਰ ਨਿਗਮ ਚੋਣਾਂ 'ਚ ਉਤਾਰੇ ਉਮੀਦਵਾਰ <br/>

Ad Position 21
No active advertisement
ਅਜੀਤ ਡੈਸਕ 17-05-2026
ਬਠਿੰਡਾ, 16 ਮਈ (ਸੱਤਪਾਲ ਸਿੰਘ ਸਿਵੀਆਂ)-ਅਸਾਮ ਦੀ ਡਿਬਰੂਗੜ ਜੇਲ੍ਹ 'ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਨੇ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ 'ਚ ਹਿੱਸਾ ਲੈਦਿਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉੇਤਾਰਿਆ ਹੈ | ਇੰਨ੍ਹਾਂ ਉਮੀਦਵਾਰਾਂ ਵਲੋਂ ਪਾਰਟੀ ਆਗੂਆਂ ਦੀ ਅਗਵਾਈ 'ਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੇ ਮੈਂਬਰ ਲਖਵੀਰ ਸਿੰਘ ਲੱਖਾ ਸਿਧਾਣਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਤੇ ਸੀਨੀਅਰ ਉੱਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਦੱਸਿਆ ਕਿ ਪਾਰਟੀ ਵਲੋਂ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲਈ ਸਤਿੰਦਰ ਸਿੰਘ ਨੂੰ ਵਾਰਡ ਨੰਬਰ-10, ਨਵਤੇਜ ਸਿੰਘ ਨੂੰ ਵਾਰਡ ਨੰਬਰ-20, ਮਨਪ੍ਰੀਤ ਕੌਰ ਪਤਨੀ ਰਾਜਪਾਲ ਸਿੰਘ ਨੂੰ ਵਾਰਡ ਨੰਬਰ-23, ਨਰਿੰਦਰਪਾਲ ਸਿੰਘ ਨੂੰ ਵਾਰਡ ਨੰਬਰ- 26, ਸੁਰਜੀਤ ਕੌਰ ਪਤਨੀ ਡਾ. ਜਰਨੈਲ ਸਿੰਘ ਨੂੰ ਵਾਰਡ ਨੰਬਰ-29, ਸ਼ਿਵਕਰਨ ਸਿੰਘ ਸਿੱਧੂ ਨੂੰ ਵਾਰਡ ਨੰਬਰ-30, ਹਾਕਮ ਸਿੰਘ ਹੈਪੀ ਨੂੰ ਵਾਰਡ ਨੰਬਰ-32, ਅਜੀਤ ਸਿੰਘ ਰਾਠੌਰ (ਗੱਬਰ) ਨੂੰ ਵਾਰਡ ਨੰਬਰ-34 ਤੋਂ ਪਾਰਟੀ ਦੇ ਉਮੀਦਵਾਰ ਬਣਾਇਆ ਗਿਆ ਹੈ ਤੇ ਇੰਨ੍ਹਾਂ ਉਮੀਦਵਾਰਾਂ ਵਲੋਂ ਸਬੰਧਤ ਚੋਣ ਅਧਿਕਾਰੀ ਕੋਲ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ | ਆਗੂਆਂ ਨੇ ਕਿਹਾ ਕਿ ਇਹ ਚੋਣਾਂ ਨਸ਼ਾ, ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਦੇ ਖ਼ਾਤਮੇ ਉੱਪਰ ਲੜੀਆਂ ਜਾ ਰਹੀਆਂ ਹਨ, ਜਿਸ ਲਈ ਸ਼ਹਿਰ ਦੇ ਲੋਕ ਉਨ੍ਹਾਂ ਦੇ ਉਮੀਦਵਾਰਾਂ ਦਾ ਸਾਥ ਦੇ ਕੇ ਉਨ੍ਹਾਂ ਨੂੰ ਜੇਤੂ ਬਚਾਉਣ | ਇਸ ਮੌਕੇ ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ, ਪ੍ਰੈਸ ਸਕੱਤਰ ਗੁਰਮੀਤ ਸਿੰਘ ਤੇ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰੀ ਜੱਦੋਜਹਿਦ ਤੋਂ ਬਾਅਦ 56 ਉਮੀਦਵਾਰ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ 'ਚ ਹੋਏ ਸਫਲ <br/> ਅਗਲੀ ਖ਼ਬਰ ਨਗਰ ਪੰਚਾਇਤ ਚੋਣ ਲਈ 'ਆਪ' ਵਲੋਂ 11 'ਚੋਂ 4 ਵਾਰਡਾਂ 'ਤੇ ਉਮੀਦਵਾਰਾਂ ਦੇ ਪੇਪਰ ਦਾਖਲ <br/>
Ad Position 24