15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਰੀ ਜੱਦੋਜਹਿਦ ਤੋਂ ਬਾਅਦ 56 ਉਮੀਦਵਾਰ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ 'ਚ ਹੋਏ ਸਫਲ <br/>

Ad Position 21
No active advertisement
ਅਜੀਤ ਡੈਸਕ 17-05-2026
ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)- ਅੱਜ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ਼ ਹੋਣ ਕਾਰਨ ਰਾਮਾਂ ਮੰਡੀ ਦੇ 15 ਵਾਰਡਾਂ ਲਈ ਨਗਰ ਕੌਂਸਲ ਦਫ਼ਤਰ ਵਿਖੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ¢ ਪਰ ਪੁਲਿਸ ਵਲੋਂ ਸੁਰੱਖਿਆ ਦੀ ਬਜਾਏ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗਜ਼ ਦਾਖਲ ਤੋਂ ਧੱਕੇ ਨਾਲ ਰੋਕ ਕੇ ਜਿਥੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰੁਕਾਵਟ ਪਾਈ ਗਈ, ਉਥੇ ਅਸ਼ਾਂਤੀ ਵਾਲਾ ਮਾਹੌਲ ਪੈਦਾ ਕੀਤਾ ਗਿਆ¢ ਪੁਲਿਸ ਧੱਕੇਸ਼ਾਹੀ ਕਾਰਨ ਸਮੂਹ ਪਾਰਟੀਆਂ ਦੇ 56 ਉਮੀਦਵਾਰ ਹੀ ਕਾਗਜ਼ ਦਾਖਲ ਕਰਨ ਵਿਚ ਸਫਲ ਹੋ ਸਕੇ¢ ਜਦੋਂਕਿ ਕੁਝ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਵਗ਼ੈਰਾ ਅਧਿਕਾਰੀਆਂ ਵਲੋਂ ਪੁਲਿਸ ਦੇ ਜ਼ੋਰ 'ਤੇ ਬਾਹਰ ਕੱਢ ਦਿੱਤਾ ਗਿਆ¢ ਸਮੂਹ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਦੁਬਾਰਾ ਤਾਰੀਖ਼ ਨਿਰਧਾਰਿਤ ਕਰਨ ਦੀ ਮੰਗ ਕੀਤੀ¢ ਕੁਝ ਉਮੀਦਵਾਰਾਂ ਨੇ ਪੁਲਿਸ ਦੀ ਸ਼ਹਿ 'ਤੇ ਸ਼ਰਾਰਤੀ ਅਨਸਰਾਂ ਵਲੋਂ ਨਾਮਜ਼ਦਗੀ ਪੱਤਰ ਖੋਹ ਕੇ ਭੱਜਣ ਅਤੇ ਪਾੜਣ ਦੇ ਦੋਸ਼ ਲਾਏ ਅਤੇ ਇਸ ਨੰੂ ਲੋਕਤੰਤਰ ਅਤੇ ਚੋਣ ਤੰਤਰ ਦੀ ਹੱਤਿਆ ਦੱਸਿਆ¢

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਬਾਲਿਆਂਵਾਲੀ ਵਿਖੇ ਪ੍ਰਧਾਨ ਮੰਤਰੀ ਤੇ ਰਾਜਪਾਲ ਦੇ ਪੁਤਲੇ ਫੂਕੇ <br/> ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਨੇ ਨਗਰ ਨਿਗਮ ਚੋਣਾਂ 'ਚ ਉਤਾਰੇ ਉਮੀਦਵਾਰ <br/>
Ad Position 24