15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ ਦੇ ਸੀ.ਬੀ.ਐਸ.ਈ. ਬਾਰ੍ਹਵੀਂ ਦੇ ਵਿਦਿਆਰਥੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 17-05-2026
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ ਬਠਿੰਡਾ ਦੇ ਸੀਬੀਐਸਈ ਬਾਰ੍ਹਵੀਂ ਦੇ ਨਤੀਜੇ ਵਿਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਹਿੱਤ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਵਲੋਂ ਮੈਰਿਟ ਹਾਸਲ ਕਰਨ ਵਾਲੇ ਅਤੇ ਵੱਖ-ਵੱਖ ਸਟਰੀਮਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ¢ ਆਪਣੇ ਸੰਬੋਧਨ ਦੌਰਾਨ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ 'ਤੇ ਮਾਣ ਹੈ¢ ਉਨ੍ਹਾਂ ਕਿਹਾ ਕਿ ਇਹ ਟਰਾਫ਼ੀਆਂ ਸਿਰਫ਼ ਇਨਾਮ ਨਹੀਂ, ਸਗੋਂ ਵਿਦਿਆਰਥੀਆਂ ਦੇ ਸੁਪਨਿਆਂ, ਲਗਨ ਅਤੇ ਮਿਹਨਤ ਦਾ ਪ੍ਰਤੀਕ ਹਨ¢ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹੇਗਾ¢ਵਿਦਿਆਰਥੀਆਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਮਾਪਿਆਂ ਦੀ ਪੇ੍ਰਰਨਾ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਨੂੰ ਦਿੱਤਾ¢ ਪਿ੍ੰਸੀਪਲ ਜਸਦੀਪ ਕੌਰ ਮਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ ਬੇਹੱਦ ਲਾਜਵਾਬ ਰਿਹਾ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ¢ ਸਕੂਲ ਦੀ ਹੋਣਹਾਰ ਵਿਦਿਆਰਥਣ ਜੀਆ ਸਿੰਗਲਾ ਨੇ 96.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਦਿਵਾਂਸ਼ੂ ਚਾਵਲਾ ਨੇ 95 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਦਿ੍ਸ਼ਟੀ ਉਮਤ ਨੇ 93.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ¢ ਇਸ ਤੋਂ ਇਲਾਵਾ ਸਕੂਲ ਦੇ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ¢ ਵਿਸ਼ੇਵਾਰ ਪ੍ਰਾਪਤੀਆਂ ਵਿਚ ਰਾਜਹੰਸਪ੍ਰੀਤ ਸਿੰਘ (ਕਾਮਰਸ) ਨੇ ਬਿਜ਼ਨਸ ਸਟੱਡੀਜ਼ ਵਿਚ 100 ਵਿਚੋਂ 100 ਅੰਕ ਹਾਸਲ ਕੀਤੇ, ਜਦਕਿ ਰਿਧਿਮਾ (ਆਰਟਸ) ਨੇ ਮਿਊਜ਼ਿਕ ਵਿਸ਼ੇ ਵਿਚ ਪੂਰੇ 100 ਅੰਕ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ¢ ਇਸ ਦੇ ਨਾਲ ਹੀ 30 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 31 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ¢

Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ 'ਚ ਜ਼ਖਮੀ ਹੋਏ ਅਕਾਲੀ ਵਰਕਰ ਨਿਰਮਲ ਸਿੰਘ ਟੀਟੂ ਦੀ ਇਲਾਜ ਦੌਰਾਨ ਮੌਤ <br/> ਅਗਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਬਾਲਿਆਂਵਾਲੀ ਵਿਖੇ ਪ੍ਰਧਾਨ ਮੰਤਰੀ ਤੇ ਰਾਜਪਾਲ ਦੇ ਪੁਤਲੇ ਫੂਕੇ <br/>
Ad Position 24