15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੋਲੀਬਾਰੀ 'ਚ ਜ਼ਖਮੀ ਹੋਏ ਅਕਾਲੀ ਵਰਕਰ ਨਿਰਮਲ ਸਿੰਘ ਟੀਟੂ ਦੀ ਇਲਾਜ ਦੌਰਾਨ ਮੌਤ <br/>

Ad Position 21
No active advertisement
ਅਜੀਤ ਡੈਸਕ 17-05-2026
ਮਾਮਲਾ ਗੁਰੂਸਰ ਸੈਣੇਵਾਲਾ ਵਿਖੇ ਪੁਲਿਸ ਮੌਜ਼ੂਦਗੀ 'ਚ ਹੋਈ ਗੋਲੀਬਾਰੀ ਦਾ

ਸੰਗਤ ਮੰਡੀ, 16 ਮਈ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਬੀਤੀ 29 ਅਪ੍ਰੈਲ ਨੂੰ ਪੁਲਿਸ ਦੀ ਮੌਜੂਦਗੀ 'ਚ ਹੋਈ ਗੋਲੀਬਾਰੀ 'ਚ ਜ਼ਖਮੀ ਹੋਏ ਅਕਾਲੀ ਵਰਕਰ ਨਿਰਮਲ ਸਿੰਘ ਟੀਟੂ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ਮੀਨੀ ਝਗੜੇ ਕਾਰਨ ਫ਼ਰੀਦਕੋਟ ਪੁਲਿਸ ਕੁਝ ਸਿਵਲ ਬੰਦਿਆਂ ਸਮੇਤ ਟੀਟੂ ਦੇ ਘਰ ਪੱੁਜੀ ਜਿੱਥੇ ਪੁਲਿਸ ਦੀ ਮੌਜੂਦਗੀ 'ਚ ਗੋਲੀਆਂ ਚੱਲੀਆਂ ਅਤੇ ਅਕਾਲੀ ਵਰਕਰ ਨਿਰਮਲ ਸਿੰਘ ਟੀਟੂ ਦੇ ਪੇਟ 'ਚ ਲੱਗੀ ਗੋਲੀ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਪਹਿਲਾ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪ੍ਰੰਤੂ ਗੰਭੀਰ ਹਾਲਤ ਨੂੰ ਵੇਖਦਿਆਂ ਬਠਿੰਡਾ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਉਸ ਨੰੂ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਿਹਤ 'ਚ ਕੋਈ ਬਹੁਤਾ ਸੁਧਾਰ ਨਾ ਹੁੰਦਾ ਦੇਖ ਕੇ ਪਰਿਵਾਰਕ ਮੈਂਬਰ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਉਕਤ ਮਾਮਲੇ 'ਚ ਥਾਣਾ ਸੰਗਤ ਦੀ ਪੁਲਿਸ ਵੱਲੋਂ ਨਿਰਮਲ ਸਿੰਘ ਟੀਟੂ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਇੱਕ ਅÏਰਤ ਅਤੇ ਪੰਜ ਵਿਅਕਤੀਆਂ ਸਮੇਤ ਦੋ ਨਾਮਾਲੂਮ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ | ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਅਜੇ ਤੱਕ ਕੋਈ ਗਿ੍ਫ਼ਤਾਰੀ ਨਹੀਂ ਹੋਈ ਹੈ | ਉਨ੍ਹਾਂ ਦੱਸਿਆ ਕਿ ਨਿਰਮਲ ਸਿੰਘ ਟੀਟੂ ਦੀ ਮੌਤ ਬਾਰੇ ਉਨ੍ਹਾਂ ਨੂੰ ਆਸ-ਪਾਸ ਤੋਂ ਪਤਾ ਲੱਗਾ ਹੈ ਪ੍ਰੰਤੂ ਅਜੇ ਤੱਕ ਸਰਕਾਰੀ ਤੌਰ 'ਤੇ ਕੋਈ ਰੁੱਕਾ ਨਹੀਂ ਆਇਆ ਹੈ |


Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ 'ਤੇ ਲਾਠੀਚਾਰਜ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਅਤੇ ਰਾਜਪਾਲ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ ਦੇ ਸੀ.ਬੀ.ਐਸ.ਈ. ਬਾਰ੍ਹਵੀਂ ਦੇ ਵਿਦਿਆਰਥੀ ਸਨਮਾਨਿਤ <br/>
Ad Position 24