ਮਹਿਰਾਜ, 16 ਮਈ (ਸੁਖਪਾਲ ਮਹਿਰਾਜ): ਨਗਰ ਪੰਚਾਇਤ ਮਹਿਰਾਜ ਦੀਆਂ ਐਮ.ਸੀ ਚੋਣਾਂ ਸੰਬੰਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵਲੋਂ ਅੱਜ ਦਫ਼ਤਰ ਨਗਰ ਪੰਚਾਇਤ ਮਹਿਰਾਜ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਇਸ ਮੌਕੇ ਭਾਜਪਾ ਦੇ ਇਲੈੱਕਸ਼ਨ ਕੋ-ਆਰਡੀਨੇਟਰ ਜਸਵੀਰ ਸਿੰਘ ਮਹਿਰਾਜ, ਸੂਬਾ ਜਰਨਲ ਸਕੱਤਰ ਐਸ.ਸੀ. ਮੋਰਚਾ ਭਾਜਪਾ ਪੰਜਾਬ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਦੇ ਨਾਲ ਜ਼ਿਲ੍ਹਾ ਜਰਨਲ ਸਕੱਤਰ ਚੰਦਨ ਕਾਂਤ, ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਮੋਰਚਾ ਬਠਿੰਡਾ ਦਿਹਾਤੀ ਭਾਰਤ ਭੂਸ਼ਣ ਜੈਨ ਅਤੇ ਸਰਕਲ ਪ੍ਰਧਾਨ ਸੁਖਵੰਤ ਸਿੰਘ ਮਹਿਰਾਜ ਵੀ ਮੌਜੂਦ ਸਨ | ਇਸ ਦੌਰਾਨ ਵਾਰਡ ਨੰਬਰ-4 ਤੋਂ ਸੁਖਵੰਤ ਸਿੰਘ, ਵਾਰਡ ਨੰਬਰ-8 ਤੋਂ ਜਗਤਾਰ ਸਿੰਘ, ਵਾਰਡ ਨੰਬਰ-10 ਤੋਂ ਜਗਜੀਵਨ ਸਿੰਘ, ਵਾਰਡ ਨੰਬਰ-2 ਤੋਂ ਬਲਬੀਰ ਸਿੰਘ, ਵਾਰਡ ਨੰਬਰ-9 ਤੋਂ ਚਰਨਜੀਤ ਕੌਰ, ਵਾਰਡ ਨੰਬਰ-12 ਤੋਂ ਹਰਪ੍ਰੀਤ ਸਿੰਘ, ਵਾਰਡ ਨੰਬਰ-13 ਤੋਂ ਸੰਦੀਪ ਕੌਰ, ਵਾਰਡ ਨੰਬਰ-7 ਤੋਂ ਹਰਜੀਤ ਕੌਰ ਅਤੇ ਵਾਰਡ ਨੰਬਰ- 11 ਤੋਂ ਹਰਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਆਗੂਆਂ ਨੇ ਕਿਹਾ ਕਿ ਭਾਜਪਾ ਪਾਰਟੀ ਲੋਕਾਂ ਦੇ ਭਰਪੂਰ ਸਮਰਥਨ ਨਾਲ ਚੋਣ ਮੈਦਾਨ ਵਿਚ ਉਤਰੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵਧੀਆ ਨਤੀਜੇ ਪ੍ਰਾਪਤ ਕਰੇਗੀ |