ਲਹਿਰਾ ਮੁਹੱਬਤ, 16 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ: 4 'ਚੋਂ ਆਜ਼ਾਦ ਉਮੀਦਵਾਰ ਵਜੋਂ ਗੁਰਪ੍ਰੀਤ ਸਿੰਘ ਦਾਊਕਾ ਨੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਹਨ | ਜੋ ਪਿਛਲੇ ਸਮੇਂ ਤੋਂ ਲੋਕ ਭਲਾਈ ਕੰਮਾਂ ਤੇ ਸਾਂਝੇ ਸਮਾਜਿਕ ਕਾਰਜਾਂ ਵਿਚ ਅੱਗੇ ਹੋ ਕੇ ਕਾਰਜ ਕਰ ਰਹੇ ਹਨ | ਉਨ੍ਹਾਂ ਨੇ ਕਈ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਲਈ ਮੱਦਦ, ਬੀਮਾਰ ਵਿਅਕਤੀਆਂ ਲਈ ਦਵਾਈਆਂ ਤੇ ਰਿਹਾਇਸ਼ ਸਮੇਤ ਕਾਫੀ ਮੱਦਦ ਕਰ ਰਹੇ ਹਨ | ਇਸ ਤੋਂ ਇਲਾਵਾ ਇਸ ਵਾਰਡ ਵਿਚ ਕੁੱਲ 6 ਤੇ ਬਾਕੀ ਸਾਰੇ ਉਮੀਦਵਾਰਾਂ ਨੇ ਵੀ ਆਜ਼ਾਦ ਦੇ ਤੌਰ 'ਤੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਹਨ | ਇਨ੍ਹਾਂ ਉਮੀਦਵਾਰਾਂ ਵਲੋਂ ਵੀ ਆਪਣੇ ਹੱਕ ਵਿਚ ਭੁਗਤਣ ਲਈ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਸ਼ੁਰੂ ਕਰ ਦਿੱਤਾ ਹੈ |