15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਿਊਾਸਪਲ ਮੁਲਾਜ਼ਮਾਂ ਵਲੋਂ 'ਆਪ' ਉਮੀਦਵਾਰਾਂ ਦਾ ਵਿਰੋਧ <br/>

Ad Position 21
No active advertisement
ਅਜੀਤ ਡੈਸਕ 17-05-2026
ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਪੰਜਾਬ ਮਿਊਾਸਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਰਿਟਾਇਰਡ ਮਿਊਾਸਪਲ ਵਰਕਰਜ਼ ਯੂਨੀਅਨ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ ਅਤੇ ਫੈਸਲਾ ਕੀਤਾ ਗਿਆ ਹੈ ਕਿ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਬਿਲਕੁੱਲ ਨਾ ਪਾਈ ਜਾਵੇ ਅਤੇ ਡੱਟਵਾਂ ਵਿਰੋਧ ਕੀਤਾ ਜਾਵੇ | ਪੰਜਾਬ ਸਾਬਕਾ ਮਿਊਾਸਪਲ ਵਰਕਰਜ਼ ਯੂਨੀਅਨ ਦੇ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ, ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਬਠਿੰਡਾ, ਸਾਬਕਾ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ ਅਤੇ ਪੰਜਾਬ ਮਿਊਾਸਪਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਟੇਕ ਚੰਦ ਮਲੋਟ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨੂੰ 60% ਡੀ.ਏ. ਦਿੱਤਾ ਜਾ ਚੁੱਕਾ ਹੈ ਪ੍ਰੰਤੂ ਪੰਜਾਬ ਸਰਕਾਰ ਵਲੋਂ ਡੀ. ਏ. ਨੂੰ ਬੰਦ ਕਰਨ ਦੀ ਤਿਆਰੀ ਕੀਤੀ ਜਾ ਚੁੱਕੀ ਹੈ | ਜਿਸ ਕਰਕੇ ਹਜ਼ਾਰਾਂ ਮਿਊਾਸਪਲ ਕਰਮਚਾਰੀ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਵੀ ਸ਼ਾਮਿਲ ਹਨ ਅਤੇ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਲੜਾਈ ਲੜੀ ਜਾ ਰਹੀ ਹੈ, ਪ੍ਰੰਤੂ ਆਮ ਆਦਮੀ ਪਾਰਟੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ | ਇਸ ਲਈ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮੌਕਾ ਹੈ ਕਿ ਉਹ ਵੀ ਸਰਕਾਰ ਨੂੰ ਸਬਕ ਸਿਖਾਉਣ ਲਈ ਆਪਣੀ ਕੀਮਤੀ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਨਾ ਪਾਉਣ ਅਤੇ ਆਮ ਸ਼ਹਿਰੀ ਲੋਕਾਂ ਨੂੰ ਵੋਟ ਨਾ ਪਾਉਣ ਲਈ ਪ੍ਰੇਰਿਤ ਕਰਨ | ਉਕਤ ਆਗੂਆਂ ਨੇ ਇਹ ਵੀ ਫੈਸਲਾ ਕਰਕੇ ਮਿਊਾਸਪਲ ਕਰਮਚਾਰੀਆਂ ਨੂੰ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਲ-ਨਾਲ ਉਨ੍ਹਾਂ ਉਮੀਦਵਾਰਾਂ ਦਾ ਵੀ ਡੱਟ ਕੇ ਵਿਰੋਧ ਕਰਨ, ਜਿਨ੍ਹਾਂ ਵਲੋਂ ਪਿਛਲੇ ਸਮਿਆਂ ਦੌਰਾਨ ਪ੍ਰਧਾਨਗੀ ਦੀਆਂ ਚੋਣਾਂ ਵਿਚ ਲੱਖਾਂ ਲੱਖਾਂ ਰੁਪਏ ਲੈ ਕੇ ਜਿੱਥੇ ਵਾਰਡ ਵਾਸੀਆਂ ਦੀ ਜ਼ਮੀਰ ਨੂੰ ਵੇਚਿਆ ਗਿਆ ਹੈ ਅਤੇ ਨਗਰ ਕੌਂਸਲਾਂ ਨੂੰ ਮੰਡੀ ਬਣਾਕੇ ਰੱਖ ਦਿੱਤਾ | ਉਕਤ ਆਗੂਆਂ ਅਨੁਸਾਰ ਜਲਦੀ ਹੀ ਇਨ੍ਹਾਂ ਮੰਗਾਂ ਪ੍ਰਤੀ ਸਰਕਾਰ ਖਿਲਾਫ਼ ਕੋਈ ਵੱਡਾ ਐਕਸ਼ਨ ਪ੍ਰੋਗਰਾਮ ਵੀ ਉਲੀਕਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਫਾਰਮ ਭਰਨ ਦੇ ਆਖ਼ਰੀ ਦਿਨ ਸੰਗਤ ਮੰਡੀ ਵਿਖੇ ਭਾਰੀ ਹੰਗਾਮਾ <br/> ਅਗਲੀ ਖ਼ਬਰ ਭਗਤਾ ਭਾਈਕਾ ਚੋਣ ਲਈ ਭਾਜਪਾ ਨੇ ਅੱਠ ਉਮੀਦਵਾਰ ਮੈਦਾਨ 'ਚ ਉਤਾਰੇ <br/>
Ad Position 24