15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਥਰਮਲ ਠੇਕਾ ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ <br/>

Ad Position 21
No active advertisement
ਅਜੀਤ ਡੈਸਕ 17-05-2026
ਲਹਿਰਾ ਮੁਹੱਬਤ, 16 ਮਈ (ਸੁਖਪਾਲ ਸਿੰਘ ਸੁੱਖੀ)- ਜੀ.ਐਚ.ਟੀ.ਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਬੀਤੇ ਕੱਲ੍ਹ ਚੰਡੀਗੜ੍ਹ ਦੀ ਪੁਲਿਸ ਵਲੋਂ ਕਿਸਾਨਾਂ 'ਤੇ ਢਾਹੇ ਅੰਨ੍ਹੇ ਜ਼ਬਰ ਦੇ ਵਿਰੋਧ ਵਿਚ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਹਰਦੀਪ ਸਿੰਘ ਤੱਗੜ, ਲਛਮਣ ਸਿੰਘ ਰਾਮਪੁਰਾ, ਬਲਜਿੰਦਰ ਸਿੰਘ ਮਾਨ ਅਤੇ ਨਾਇਬ ਸਿੰਘ ਲਹਿਰਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ-ਮਜ਼ਦੂਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਰਾਜ ਭਵਨ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਸੀ, ਪਰ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ-ਮਜ਼ਦੂਰਾਂ ਦੀ ਗੱਲ ਸੁਨਣ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ, ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਸੁੱਟ ਕੇ ਅੰਨ੍ਹਾ ਜ਼ਬਰ ਢਾਹਿਆ | ਪੁਲਿਸ ਪ੍ਰਸ਼ਾਸਨ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਕਾਰੇ ਨਾਲ ਸਰਕਾਰਾਂ ਦੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੁੱਲ ਚੁੱਕੀ ਹੈ | ਸਰਕਾਰਾਂ ਲੋਕਾਂ ਦੀ ਹੱਕੀ ਆਵਾਜ਼ ਨੂੰ ਡੰਡੇ ਦੇ ਜੋਰ ਦਬਾਉਣਾ ਚਾਹੰੁਦੀਆਂ ਹਨ ਅਤੇ ਸੂਬੇ ਨੂੰ ਪੁਲਿਸ ਰਾਜ ਵਿਚ ਤਬਦੀਲ ਕੀਤਾ ਹੋਇਆ ਹੈ | ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਫ਼ੌਰੀ ਪ੍ਰਵਾਨ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਸਕੂਲ ਢੱਡੇ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਫਾਰਮ ਭਰਨ ਦੇ ਆਖ਼ਰੀ ਦਿਨ ਸੰਗਤ ਮੰਡੀ ਵਿਖੇ ਭਾਰੀ ਹੰਗਾਮਾ <br/>
Ad Position 24