ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੀ ਇਕਾਈ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਦੀ ਬਾਰਵੀਂ ਜਮਾਤ ਦੇ ਤਿੰਨੇ ਸਟਰੀਮਾਂ ਆਰਟਸ, ਕਾਮਰਸ ਅਤੇ ਸਾਇੰਸ ਗਰੁੱਪ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ¢ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟ ਕਰਦਿਆ ਦੱਸਿਆ ਕਿ ਆਰਟਸ ਸਟਰੀਮ 'ਚ ਲਵਲੀਨ ਕੌਰ ਪੁੱਤਰੀ ਜਸਦੀਪ ਸਿੰਘ ਨੇ 95 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਪਹਿਲਾ, ਹੁਸਨਪ੍ਰੀਤ ਕੌਰ ਪੁੱਤਰੀ ਰਾਮ ਸਿੰਘ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਯੈਸਮੀਨਜੋਤ ਕੌਰ ਪੁੱਤਰੀ ਹਰਭਜਨ ਸਿੰਘ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ¢ ਇਸ ਤੋਂ ਇਲਾਵਾ ਕਾਮਰਸ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ 91 ਫ਼ੀਸਦੀ ਅੰਕ ਨਾਲ ਪਹਿਲਾ, ਕੁਲਬੀਰ ਕੌਰ ਪੁੱਤਰੀ ਹਰਦੀਪ ਸਿੰਘ ਦੇ 89 ਫ਼ੀਸਦੀ ਨਾਲ ਦੂਜਾ ਅਤੇ ਅਰਸ਼ਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ¢ ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਨੂਰ ਕੌਰ ਪੁੱਤਰੀ ਗੁਰਪਾਲ ਸਿੰਘ ਸਿੱਧੂ ਨੇ 82 ਫ਼ੀਸਦੀ ਅੰਕਾਂ ਨਾਲ ਪਹਿਲਾ, ਅਸ਼ਮੀਤ ਕੌਰ ਪੁੱਤਰੀ ਹਰਦੀਪ ਸਿੰਘ ਨੇ 80 ਫ਼ੀਸਦੀ ਨਾਲ ਦੂਜਾ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ¢ ਸੰਸਥਾ ਦੇ ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਦੱਸਿਆ ਕਿ ਇਸ ਨਤੀਜੇ ਦਾ ਸਿਹਰਾ ਸਮੁੱਚੇ ਸਟਾਫ਼ ਅਤੇ ਇੰਚਾਰਜ ਸਾਹਿਬਾਨ ਨੂੰ ਜਾਂਦਾ ਹੈ ¢