ਲੈਪਟਾਪ ਚੋਰੀ ਕਰਨ ਦੇ ਮਾਮਲੇ 'ਚ ਦੋ ਨਾਮਜ਼ਦ
ਅਜੀਤ ਡੈਸਕ
17-05-2026
ਬਠਿੰਡਾ, 16 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਲੈਪਟਾਪ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਹੋਣੀ ਅਜੇ ਬਾਕੀ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਬਨਿਸ਼ ਤਾਇਲ ਪੁੱਤਰ ਭੀਮ ਸੈਨ ਵਾਸੀ ਸ਼ਕਤੀ ਨਗਰ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 13 ਤੇ 14 ਮਈ ਦੀ ਰਾਤ ਨੂੰ ਮੇਰੀ ਦੁਕਾਨ ਵਿਚੋਂ ਲਖਵਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਸਿਕੰਦਰ ਸਿੰਘ ਵਾਸੀ ਗੁਰੂ ਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਮੇਰੀ ਦੋ ਲੱਖ ਰੁਪਏ ਦੀ ਕੀਮਤ ਦਾ ਲੈਪਟਾਪ ਚੋਰੀ ਕਰਕੇ ਲੈ ਗਏ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਚੋਰੀ ਕਰਨ ਦੇ ਮਾਮਲੇ ਵਿਚ ਉਕਤ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਹੋਣੀ ਅਜੇ ਬਾਕੀ ਹੈ |