ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ-ਬਾਰਵੀਂ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੇ ਬਠਿੰਡਾ ਦੇ ਵਿਦਿਆਰਥੀਆਂ ਦੇ ਸਨਮਾਨ ਹਿੱਤ ਜ਼ਿਲ੍ਹਾ ਪੱਧਰ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਠਿੰਡਾ ਮਮਤਾ ਖੁਰਾਣਾ ਸੇਠੀ ਨੇ ਕੀਤੀ | ਸਕੂਲ ਆਫ਼ ਐਮੀਨੈਂਸ, ਸ਼ਹੀਦ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ, ਪਰਸਰਾਮ ਨਗਰ ਬਠਿੰਡਾ ਵਿਖੇ ਦਸਵੀਂ ਜਮਾਤ ਅਤੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕੈਨਾਲ ਕਲੋਨੀ ਬਠਿੰਡਾ ਵਿਖੇ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਬਠਿੰਡਾ ਜ਼ਿਲ੍ਹੇ ਦੇ ਨਾਮ ਰੌਸ਼ਨ ਕਰਨ ਵਾਲੇ ਮੈਰਿਟ ਹੋਲਡਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਪਿ੍ੰਸੀਪਲਾਂ, ਅਧਿਆਪਕਾ, ਟੀਮ ਮੈਂਬਰ ਮਹਿੰਦਰ ਪਾਲ ਸ.ਸ. ਮਾਸਟਰ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਮਾਨਵ ਨਾਗਪਾਲ ਜ਼ਿਲ੍ਹਾ ਰਿਸੋਰਸ ਪਰਸ਼ਨ, ਅਨੀਤਾ ਨੂੰ ਸਿੱਖਿਆ ਖੇਤਰ ਵਿਚ ਚੰਗੀਆਂ ਸੇਵਾਵਾਂ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵਿਸ਼ੇਸ਼ ਸਹਿਯੋਗ ਦੇਣ ਲਈ ਵੀ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਨੇ ਮੈਰਿਟ ਵਿਚ ਆਏ ਵਿਦਿਆਰਥੀਆਂ ਅਤੇ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਚੰਗੇ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿਚ ਆਪਣੀ ਯੋਗਤਾ ਸਾਬਤ ਕਰ ਰਹੇ ਹਨ ਅਤੇ ਅਜਿਹੇ ਸਨਮਾਨ ਬੱਚਿਆਂ ਵਿਚ ਹੋਰ ਉਤਸ਼ਾਹ ਪੈਦਾ ਕਰਦੇ ਹਨ¢ ਇਸ ਮੌਕੇ ਮਹਿੰਦਰ ਪਾਲ ਸਹਾਇਕ ਟੀਮ ਮੈਂਬਰ ਨੇ ਡੀ.ਈ.ਓ. ਮੈਡਮ ਸੇਠੀ ਵਲੋਂ ਕੀਤੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ | ਇਸ ਮੌਕੇ ਪਿ੍ੰਸੀਪਲ ਗੁਰਦੀਪ ਸਿੰਘ ਸਿੱਧੂ, ਪਿ੍ੰਸੀਪਲ ਅੰਮਿ੍ਤਪਾਲ ਸਿੰਘ ਭੱਟੀ ਪਿ੍ੰਸੀਪਲ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਪਿ੍ੰਸੀਪਲ ਜਸਬੀਰ ਕੌਰ ਮਾਈਸਰਖਾਨਾ, ਪਿ੍ੰਸੀਪਲ ਆਸ਼ੂ ਸਿੰਘ, ਪਿ੍ੰਸੀਪਲ ਕੁਲਵਿੰਦਰ ਸਿੰਘ, ਪਿ੍ੰਸੀਪਲ ਕੁਲਵਿੰਦਰ ਸਿੰਘ ਮੰਡੀ ਕਲਾਂ, ਪਿੰ੍ਰਸੀਪਲ ਦੀਪਕ, ਪਿ੍ੰਸੀਪਲ ਅਮਨਪ੍ਰੀਤ ਕੌਰ ਨੰਦਗੜ੍ਹ, ਪਿ੍ੰਸੀਪਲ ਕ੍ਰਿਸ਼ਨ ਕੁਮਾਰ ਗੁਪਤਾ, ਇੰਚਾਰਜ ਪਿ੍ੰਸੀਪਲ ਰਾਕੇਸ਼ ਕੁਮਾਰ, ਸੁਖਦੀਪ ਸਿੰਘ ਮੁੱਖ ਅਧਿਆਪਕ ਆਦਰਸ਼ ਸਕੂਲ ਬਠਿੰਡਾ, ਮਾਨਵ ਨਾਗਪਾਲ ਜ਼ਿਲ੍ਹਾ ਰਿਸੋਰਸ ਪਰਸ਼ਨ ਬਠਿੰਡਾ, ਸੰਦੀਪ ਕੌਰ, ਪੂਜਾ, ਅਨੀਤਾ ਕੰਪਿਊਟਰ ਫੈਕਲਟੀ ਵੀ ਮੌਜੂਦ ਰਹੇ |