15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗਿਆਨ ਗੁਣ ਸਾਗਰ ਇੰਟਰਨੈਸ਼ਨਲ ਸਕੂਲ ਦੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 17-05-2026
ਮੌੜ ਮੰਡੀ, 16 ਮਈ (ਗੁਰਜੀਤ ਸਿੰਘ ਕਮਾਲੂ)- ਸੀ.ਬੀ.ਐਸ.ਸੀ. ਵਲੋਂ ਘੋਸ਼ਿਤ ਕਿੱਤੇ +2 ਦੇ ਨਤੀਜਿਆਂ ਵਿਚ ਗਿਆਨ ਗੁਣਸਾਗਰ ਇੰਟਰਨੈਸ਼ਨਲ ਸਕੂਲ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ¢ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕÏਰ ਪਿੰਡ ਚਨਾਰਥਲ ਨੇ 90.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ¢ ਇਸ ਤੋਂ ਇਲਾਵਾ ਸਕੂਲ ਦੇ ਬਾਕੀ ਬੱਚਿਆਂ ਨੇ ਵੀ ਇਹ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ ਹੈ¢ ਵਿਦਿਆਰਥਣ ਪ੍ਰਭਜੋਤ ਕÏਰ ਦੇ ਪਿਤਾ ਮੇਜਰ ਸਿੰਘ ਅਤੇ ਮਾਤਾ ਸ੍ਰੀਮਤੀ ਸਰਬਜੀਤ ਕÏਰ ਨੇ ਆਪਣੀ ਧੀ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਉਸ ਦੀ ਮਿਹਨਤ ਤੇ ਲਗਨ ਦੀ ਪ੍ਰਸ਼ੰਸਾ ਕੀਤੀ¢ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਪ੍ਰਭਜੋਤ ਨੂੰ ਵਧਾਈ ਦਿੰਦਿਆਂ ਉਸ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢ ਸਕੂਲ ਦੇ ਪਿ੍ੰਸੀਪਲ ਨੇ ਕਿਹਾ ਕਿ ਪ੍ਰਭਜੋਤ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਹੈ¢ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਦਿ੍ੜ੍ਹ ਨਿਸ਼ਚੇ ਨੇ ਉਸ ਨੰੂ ਇਹ ਸਫਲਤਾ ਦਿਵਾਈ ਹੈ¢ ਇਲਾਕੇ ਵਿਚ ਵੀ ਪ੍ਰਭਜੋਤ ਕÏਰ ਦੀ ਇਸ ਕਾਮਯਾਬੀ ਦੀ ਚਰਚਾ ਹੋ ਰਹੀ ਹੈ ਅਤੇ ਸਭ ਵਲੋਂ ਉਸ ਨੰੂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ¢

Ad Position 22
No active advertisement
ਪਿਛਲੀ ਖ਼ਬਰ ਭੁੱਚੋ ਮੰਡੀ ਤੋਂ ਅਕਾਲੀ ਉਮੀਦਵਾਰ ਨਰਦੀਪ ਗਰਗ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸੰਗਤ ਮੰਡੀ ਦੇ 29 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ <br/>
Ad Position 24