23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਜ਼ੁਰਗ ਔਰਤ ਕਤਲ ਮਾਮਲੇ 'ਚ ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-05-2026
ਜੌੜਕੀਆਂ, 18 ਮਈ (ਲਕਵਿੰਦਰ ਸ਼ਰਮਾ)- ਸਥਾਨਕ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਕੁਝ ਘੰਟਿਆਂ ਵਿਚ ਹੀ ਜੌੜਕੀਆਂ ਵਿੱਚ ਕੀਤੇ ਗਏ ਅÏਰਤ ਦੇ ਕਤਲ ਦਾ ਦੋਸੀ ਗਿ੍ਫ਼ਤਾਰ ਕਰ ਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ | ਥਾਣਾ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ 2 ਦਿਨ ਪਹਿਲਾਂ ਜਗਸੀਰ ਸਿੰਘ ਨੇ ਬਜ਼ੁਰਗ ਔਰਤ ਸੁਖਦੇਵ ਕੌਰ (90) ਦਾ ਕਤਲ ਕਰ ਕੇ ਲਾਸ਼ ਨੂੰ ਆਪਣੇ ਘਰ 'ਚ ਹੀ ਲੁਕੋ ਲਿਆ ਸੀ, ਜਿਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਜਸਵੀਰ ਸਿੰਘ ਪੁੱਤਰ ਭਜਨ ਸਿੰਘ ਦੀ ਮਾਤਾ ਸੁਖਦੇਵ ਕੌਰ ਦਾ ਕਤਲ ਇਸ ਲਈ ਕੀਤਾ ਸੀ ਕਿਉਂਕਿ ਉਸ ਦੇ ਕੰਨਾਂ 'ਚ ਸੋਨੇ ਦੇ ਗਹਿਣੇ ਪਾਏ ਹੋਏ ਸਨ ਜਦਕਿ ਉਹ ਖ਼ੁਦ ਨਸ਼ਾ ਕਰਨ ਦਾ ਆਦੀ ਸੀ ਤੇ ਉਸ ਨੇ ਲਾਲਚ ਵਿੱਚ ਆ ਕੇ ਘਟਨਾ ਨੂੰ ਅੰਜਾਮ ਦੇ ਦਿੱਤਾ | ਥਾਣਾ ਮੁਖੀ ਨੇ ਦੱਸਿਆ ਕਿ ਵਧੇਰੇ ਪੁੱਛਗਿੱਛ ਲਈ ਕਥਿਤ ਦੋਸ਼ੀ ਨੂੰ ਸੀ.ਆਈ.ਸਟਾਫ਼ ਮਾਨਸਾ ਦੇ ਹਵਾਲੇ ਕੀਤਾ ਗਿਆ ਹੈ, ਤੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਸੀ. ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸੰਤ ਫਤਹਿ ਸਿੰਘ ਕਾਨਵੈਂਟ ਸਕੂਲ ਮੌੜ ਦੇ ਵਿਦਿਆਰਥੀਆਂ ਦਾ ਸ਼ਾਨ... ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਸਮਰਥਕਾਂ ਵਲੋਂ ਮਲੂਕਾ 'ਚ ਦੇਰ ਤੱਕ ਧਰਨਾ-ਅਧਿਕਾਰੀ, ਹਲਕਾ ਵਿਧਾਇਕ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾ...
Ad Position 24