23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਸ਼ਾ ਵਿਭਾਗ ਵਲੋਂ ਪੇਂਡੂ ਲਾਇਬ੍ਰੇਰੀਆਂ, ਸਕੂਲਾਂ ਅਤੇ ਕਾਲਜਾਂ ਨੂੰ ਪੁਸਤਕ ਮੈਚਿੰਗ ਗ੍ਰਾਂਟ ਹੇਠ ਪੁਸਤਕਾਂ ਖਰੀਦਣ ਲਈ ਬਿਨੈ-ਪੱਤਰ ਦੀ ਮੰਗ

Ad Position 21
No active advertisement
ਅਜੀਤ ਡੈਸਕ 19-05-2026
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ਸੂਬੇ ਵਿਚ ਸਾਹਿਤਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਪੜ੍ਹਨ ਦੀ ਰੁਚੀ ਨੂੰ ਵਧਾਉਣ ਲਈ ਅਹਿਮ ਉਪਰਾਲਾ ਕੀਤਾ ਗਿਆ ਹੈ | ਭਾਸ਼ਾ ਵਿਭਾਗ, ਪੰਜਾਬ ਵਲੋਂ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਪੇਂਡੂ ਲਾਇਬ੍ਰੇਰੀਆਂ, ਸਕੂਲਾਂ ਅਤੇ ਕਾਲਜਾਂ ਆਦਿ ਨੂੰ ਪੁਸਤਕ ਮੈਚਿੰਗ ਗ੍ਰਾਂਟ ਸਕੀਮ ਅਧੀਨ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਬਠਿੰਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੈਚਿੰਗ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਸਕੀਮ ਤਹਿਤ ਜੇਕਰ ਕੋਈ ਵੀ ਸੰਸਥਾ, ਜਿੰਨੇ ਰੁਪਏ ਦੀਆਂ ਪੁਸਤਕਾਂ ਦੀ ਖਰੀਦ ਭਾਸ਼ਾ ਵਿਭਾਗ ਤੋਂ ਕਰੇਗੀ, ਓਨੇ ਹੀ ਰੁਪਏ ਦੀਆਂ ਹੋਰ ਪੁਸਤਕਾਂ ਮੈਚਿੰਗ ਗ੍ਰਾਂਟ ਹੇਠ ਵਿਭਾਗ ਵਲੋਂ ਮੁਫ਼ਤ ਦਿੱਤੀਆਂ ਜਾਣਗੀਆਂ | ਡਾਇਰੈਕਟਰ ਭਾਸ਼ਾ ਵਿਭਾਗ ਦੇ ਆਦੇਸ਼ਾਂ ਅਨੁਸਾਰ ਵਿਭਾਗ ਨੂੰ ਪ੍ਰਾਪਤ ਹੋਈ ਮੈਚਿੰਗ ਗ੍ਰਾਂਟ ਸਬੰਧੀ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪੁਸਤਕਾਂ ਖਰੀਦੀਆਂ ਜਾ ਸਕਦੀਆਂ ਹਨ | ਵਿਭਾਗ ਵਲੋਂ ਜਾਰੀ ਹੋਈ ਹਦਾਇਤ ਅਨੁਸਾਰ ਗ੍ਰਾਂਟ ਦਾ ਲਾਭ ਲੈਣ ਦੀਆਂ ਇੱਛੁਕ ਸੰਸਥਾਵਾਂ ਸਬੰਧਿਤ ਸੰਸਥਾ ਦੇ ਲੈਟਰ-ਪੈਡ ਉੱਤੇ ਬਿਨੈ-ਪੱਤਰ, ਜਿਸ 'ਤੇ ਮੁਖੀ ਦੇ ਮੋਹਰ ਅਤੇ ਦਸਤਖ਼ਤ ਕਰਨ ਉਪਰੰਤ ਇਸ ਦਫ਼ਤਰ ਵਿਖੇ ਭੇਜ ਸਕਦੀਆਂ ਹਨ | ਭਾਸ਼ਾ ਵਿਭਾਗ ਨੇ ਸਮੂਹ ਚਾਹਵਾਨ ਪੇਂਡੂ ਲਾਇਬ੍ਰੇਰੀਆਂ, ਸਕੂਲਾਂ ਅਤੇ ਕਾਲਜਾਂ ਪ੍ਰਬੰਧਕਾਂ ਨੂੰ ਅਪਲ ਕੀਤੀ ਹੈ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਬਠਿੰਡਾ ਨਾਲ ਸੰਪਰਕ ਕਰਨ |
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿਦਿਆ ਮੰਦਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਯੂਨੀਵਰਸਲ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24