14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

16 ਲੱਖ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 20-05-2026
ਬਠਿੰਡਾ, 19 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 16 ਲੱਖ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਰੇਖਾ ਪਤਨੀ ਬਿੱਟੂ ਸਿੰਘ ਵਾਸੀ ਕਿੱਕਰ ਮੁਹੱਲਾ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਕਿ 17 ਅਤੇ 18 ਮਈ ਦੀ ਰਾਤ ਨੂੰ ਕਿਸੇ ਨਾਮਾਲੂਮ ਵਿਅਕਤੀ ਵਲੋਂ ਮੇਰੇ ਘਰੋਂ ਸੋਨੇ, ਚਾਂਦੀ ਦੇ ਗਹਿਣੇ, ਮੋਬਾਈਲ ਫ਼ੋਨ, 12 ਬੋਰ ਗੰਨ, 32 ਬੋਰ ਰਿਵਾਲਵਰ, ਕੁਝ ਜਿੰਦਾ ਕਾਰਤੂਸ (ਸਾਰੇ ਸਮਾਨ ਦੀ ਕੀਮਤ 16 ਲੱਖ ਦੇ ਲਗਭਗ ਹੈ) ਚੋਰੀ ਕਰ ਲਏ ਗਏ | ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜਾਅਲੀ ਦਵਾਈਆਂ ਵੇਚਣ ਦੇ ਮਾਮਲੇ 'ਚ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਨ ਖ਼ਿਲਾਫ਼ ਡੀ.ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ
Ad Position 24